Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 7:22 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸਿਖਿਆ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ
ਪਟਿਆਲਾ, 19 ਮਾਰਚ:
ਖੇਤੀ ਨਾਲ ਸਹਾਇਕ ਧੰਦਾ,ਪਰਿਵਾਰ ਸੁਖੀ ਮੁਨਾਫ਼ਾ ਚੰਗਾ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਰੌਣੀ,ਪਟਿਆਲਾ ਵਿਖੇ 22 ਮਾਰਚ,2024ਨੂੰ ਲਗਾਇਆ ਜਾ ਰਿਹਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿਖਿਆ ਡਾ.ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਇਸ ਮੇਲੇ ਦੇ ਮੁੱਖ ਮਹਿਮਾਨ ਹੋਣਗੇ ਅਤੇ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਆਂ ਸਿਫਾਰਸ਼ਾਂ,ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ।
ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ,ਆਉਂਦੀ ਸਾਉਣੀ ਰੁੱਤ ਦੀਆਂ ਫਸਲਾਂ ਦੇ ਸਿਫਾਰਸ਼ ਕੀਤੇ ਹੋਏ ਬੀਜ, ਤੇਲ ਬੀਜ, ਵੱਖ-ਵੱਖ ਸਬਜ਼ੀਆਂ ਦੇ ਬੀਜ ਅਤੇ ਫਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਸਕਣਗੇ। ਉਹਨਾਂ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ,ਕਿਸਾਨ ਨਿਰਮਾਤਾ ਸੰਗਠਨ,ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਡਾ. ਗੁਰਉਪਦੇਸ਼ ਕੌਰ,ਇੰਚਾਰਜ,ਕੇ.ਵੀ.ਕੇ.,ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਦੇ ਵਿਹੜੇ ਵਿਚ 22 ਮਾਰਚ, 2024 ਨੂੰ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਅਤੇ ਕਿਸਾਨ ਮੇਲੇ ਤੋਂ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।

Scroll to Top