Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਰੈਡ ਕਰਾਸ ਸੁਸਾਇਟੀ ਲਈ 50 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 19 March, 2024, 08:03 PM

ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਰੈਡ ਕਰਾਸ ਸੁਸਾਇਟੀ ਲਈ 50 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ
-ਡਿਪਟੀ ਕਮਿਸ਼ਨਰ ਨੇ ਮਣਕੂ ਐਗਰੋਟੈਕ ਵੱਲੋਂ ਸਮਾਜ ਭਲਾਈ ਲਈ ਕੀਤੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ
ਪਟਿਆਲਾ, 19 ਮਾਰਚ:
ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਆਪਣੇ ਸੀ.ਐਸ.ਆਰ. ਫੰਡਾਂ ਵਿੱਚੋਂ 50 ਲੱਖ ਰੁਪਏ ਦਾ ਚੈਕ ਇੰਡੀਅਨ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਮੈਡੀਕਲ ਫੈਸਿਲਟੀਜ਼ ਦੀ ਅਪਗ੍ਰੇਡੇਸ਼ਨ ਤੇ ਮੈਡੀਕਲ ਸਾਜੋ-ਸਮਾਨ ਖਰੀਦਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ।
ਡਿਪਟੀ ਕਮਿਸ਼ਨਰ ਨੇ ਸੁਖਵਿੰਦਰ ਸਿੰਘ ਮਣਕੂ ਵੱਲੋਂ ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਦੇ ਸੀ.ਐਸ.ਆਰ. ਫੰਡਾਂ ਵਿੱਚੋਂ ਸਮਾਜ ਭਲਾਈ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਹੋਰ ਸੰਸਥਾਵਾਂ ਵੀ ਇਸੇ ਤਰ੍ਹਾਂ ਸਮਾਜ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।
ਸੁਖਵਿੰਦਰ ਸਿੰਘ ਮਣਕੂ ਨੇ ਦੱਸਿਆ ਕਿ ਮਣਕੂ ਐਗਰੋਟੈਕ ਸਮਾਣਾ ਨੇ ਕੋਵਿਡ ਸਮੇਂ 20 ਲੱਖ ਰੁਪਏ ਰੈਡ ਕਰਾਸ ਸੁਸਾਇਟੀ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੂੰ ਸੌਂਪੇ ਸਨ, ਇਸ ਤੋਂ ਬਾਅਦ ਸਿਵਲ ਹਸਪਤਾਲ ਸਮਾਣਾ ਲਈ ਡਾਇਲਾਸਿਸ ਯੂਨਿਟ, ਜੈਨਰੇਟਰ ਸੈਟ ਤੇ ਲਾਂਡਰੀ ਲਈ 54 ਲੱਖ ਰੁਪਏ ਦੇਣ ਸਮੇਤ ਹੋਰ ਵੀ ਕਈ ਕੰਮਾਂ ਲਈ ਆਪਣਾ ਯੋਗਦਾਨ ਪਾਇਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਜ਼ਿਲ੍ਹਾ ਉਦਯੋਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ, ਸੀ.ਏ. ਰਾਜੇਸ਼ ਗੁਪਤਾ ਅਤੇ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।



Scroll to Top