Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:35 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ : ਸਿਬਿਨ ਸੀ

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ : ਸਿਬਿਨ ਸੀ

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ

ਚੰਡੀਗੜ੍ਹ, 20 ਮਾਰਚ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਿਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਿਸ, ਅਤੇ ਹੋਰ ਪੁਲਿਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ‘ਤੇ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Scroll to Top