Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 7:20 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਦੀ

ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਦੀ

ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਦੀ
ਜਾਂਚ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਈ ਪਾਵਰ ਕਮੇਟੀ ਦਾ ਗਠਨ

ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਦੀ ਅਗਵਾਈ ਹੇਠ ਕਮੇਟੀ 72 ਘੰਟਿਆਂ ਅੰਦਰ ਸੌਂਪੇਗੀ ਰਿਪੋਰਟ

ਮੁੱਢਲੀ ਜਾਂਚ ਵਿੱਚ ਪੁਲਿਸ ਵੱਲੋਂ ਦੋ ਵਿਅਕਤੀ ਗ੍ਰਿਫਤਾਰ, ਧਾਰਾ 302 ਤਹਿਤ ਪੁਲਿਸ ਕੇਸ ਦਰਜ

ਪਿੰਡ ’ਚ ਵਿਭਾਗੀ ਟੀਮਾਂ ਕਰ ਰਹੀਆਂ ਸਰਵੇਖਣ, ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਲੱਛਣ ਸਾਹਮਣੇ ਆਉਣ ’ਤੇ ਫੌਰੀ ਮਿਲੇਗੀ ਮੈਡੀਕਲ ਸੁਵਿਧਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ

ਸੰਗਰੂਰ, 20 ਮਾਰਚ:
ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਤੌਰ ’ਤੇ ਹੋਈ ਮੌਤ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਕਦਮ ਚੁੱਕਦਿਆਂ ਹਾਈ ਪਾਵਰ ਜਾਂਚ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਇਨ੍ਹਾਂ ਮੌਤਾਂ ਦੇ ਕਾਰਨਾਂ ਦੀ ਜਾਂਚ ਲਈ ਵੱਖ-ਵੱਖ ਪਹਿਲੂਆਂ ਤੇ ਤੱਥਾਂ ਦੇ ਆਧਾਰ ’ਤੇ ਪੜਤਾਲ ਕਰਕੇ ਅਗਲੇ 72 ਘੰਟਿਆਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਨੂੰ ਲਗਾਇਆ ਗਿਆ ਹੈ ਜਦਕਿ ਡੀ.ਐਸ.ਪੀ ਦਿੜ੍ਹਬਾ, ਸੀਨੀਅਰ ਮੈਡੀਕਲ ਅਫ਼ਸਰ ਦਿੜ੍ਹਬਾ ਤੇ ਈ.ਟੀ.ਓ ਦਿੜ੍ਹਬਾ (ਆਬਕਾਰੀ) ਨੂੰ ਮੈਂਬਰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਐਕਸਾਈਜ਼ ਵਿਭਾਗ, ਪੁਲਿਸ ਤੇ ਸਿਵਲ ਪ੍ਰਸ਼ਾਸਨ ’ਤੇ ਅਧਾਰਿਤ ਇਸ ਟੀਮ ਦੀ ਰਿਪੋਰਟ ਤੋਂ ਬਾਅਦ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ 4 ਵਿਅਕਤੀਆਂ ਦੀ ਹੋਈ ਗੈਰ ਕੁਦਰਤੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਪਿੰਡ ਗੁੱਜਰਾਂ ਵਿਖੇ ਘਰ ਘਰ ਸਰਵੇਖਣ ਸ਼ੁਰੂ ਕਰਵਾ ਦਿੱਤਾ ਹੈ ਕਿ ਜੇਕਰ ਕਿਸੇ ਘਰ ਵਿੱਚ ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਕੋਈ ਲੱਛਣ ਸਾਹਮਣੇ ਆਉਣ ’ਤੇ ਫੌਰੀ ਮੈਡੀਕਲ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ ਤਾਂ ਜੋ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਦੱਸਿਆ ਕਿ ਸਰਵੇਖਣ ਕਰ ਰਹੀਆਂ ਇਨ੍ਹਾਂ ਟੀਮਾਂ ਵਿੱਚ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਸ਼ਾਮਲ ਹਨ।
ਇਸ ਘਟਨਾ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਸਬੰਧਤ ਪਿੰਡ ਵਿੱਚ ਪਹੁੰਚੀ ਅਤੇ ਕਥਿਤ ਦੋਸ਼ੀਆਂ ਵਿਰੁੱਧ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਢਲੀ ਤਫ਼ਤੀਸ਼ ਦੌਰਾਨ ਪਹਿਲਾਂ ਸੁਖਵਿੰਦਰ ਸਿੰਘ ਸੁੱਖੀ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਫਿਰ ਮਨਪ੍ਰੀਤ ਸਿੰਘ ਮਨੀ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਕਿ ਪਿੰਡ ਗੁੱਜਰਾਂ ਦੇ ਹੀ ਵਸਨੀਕ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ।

Advertisement
Advertisement
Advertisement
Advertisement
Scroll to Top