Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:02 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਵੱਲੋਂ ਹੋਲੀ ਵਾਲੇ ਦਿਨ ਵੀ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਦਾ ਦੌਰਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਵੱਲੋਂ ਹੋਲੀ ਵਾਲੇ ਦਿਨ ਵੀ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਦਾ ਦੌਰਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਵੱਲੋਂ ਹੋਲੀ ਵਾਲੇ ਦਿਨ ਵੀ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਦਾ ਦੌਰਾ

ਪੀੜਤ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਹਮਦਰਦੀ ਦਾ ਪ੍ਰਗਟਾਵਾ

ਸਰਕਾਰੀ ਰਜਿੰਦਰਾ ਹਸਪਤਾਲ ਅਤੇ ਸਿਵਲ ਹਸਪਤਾਲ ਸੰਗਰੂਰ ਵਿਖੇ ਜੇਰੇ ਇਲਾਜ 15 ਹੋਰ ਮਰੀਜ਼ ਹੋਏ ਤੰਦਰੁਸਤ, ਘਰਾਂ ਨੂੰ ਪਰਤੇ

ਗੁੱਜਰਾਂ/ ਦਿੜ੍ਹਬਾ, 25 ਮਾਰਚ –
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਅੱਜ ਹੋਲੀ ਵਾਲੇ ਦਿਨ ਵੀ ਦਿੜਬਾ ਤੇ ਸੁਨਾਮ ਵਿਖੇ ਪੀੜਤ ਪਰਿਵਾਰਾਂ ਦੇ ਘਰ ਵਿਖੇ ਜਾ ਕੇ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਪਿੰਡ ਗੁੱਜਰਾਂ , ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਵਿਖੇ ਵੱਖ-ਵੱਖ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਪੀੜਤ ਪਰਿਵਾਰਾਂ ਦੇ ਨਾਲ ਖੜਾ ਹੈ। ਇਸ ਦੌਰਾਨ ਉਹਨਾਂ ਪਿੰਡਾਂ ਦੇ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਸਭ ਦੇ ਮਿਲਵਰਤਨ ਨਾਲ ਇਸ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਤੇ ਖਾਤਮਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਸਿਵਲ ਹਸਪਤਾਲ ਸੰਗਰੂਰ ਤੋਂ 15 ਹੋਰ ਮਰੀਜ਼ਾਂ ਨੂੰ ਤੰਦਰੁਸਤ ਹੁਣ ਉਪਰੰਤ ਘਰਾਂ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚੋਂ ਤੰਦਰੁਸਤ ਹੋ ਕੇ ਪਰਤੇ ਇਹਨਾਂ ਵਿਅਕਤੀਆਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਰੱਖੀ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਜੋ ਕਿ ਖੁਦ ਵੀ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨਾਲ ਬੀਤੇ ਦਿਨੀ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਇਹਨਾਂ ਮਰੀਜ਼ਾਂ ਦੀ ਸਿਹਤ ਸਬੰਧੀ ਜਾਇਜ਼ਾ ਲੈ ਕੇ ਆਏ ਸਨ, ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ‘ਤੇ ਅਧਾਰਤ ਸਾਂਝੀਆ ਟੀਮਾਂ ਲਗਾਤਾਰ ਪ੍ਰਭਾਵਿਤ ਪਿੰਡਾਂ ਵਿੱਚ ਘਰ ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ ਅਤੇ ਅੱਜ ਹੋਲੀ ਵਾਲੇ ਦਿਨ ਵੀ ਸਾਰੀਆਂ ਟੀਮਾਂ ਪੂਰੀ ਸਰਗਰਮੀ ਦੇ ਨਾਲ ਲੋਕਾਂ ਨਾਲ ਰਾਬਤਾ ਰੱਖਦੀਆਂ ਰਹੀਆਂ ਤਾਂ ਜੋ ਕੋਈ ਵੀ ਅਜਿਹਾ ਵਿਅਕਤੀ ਮੈਡੀਕਲ ਸੁਵਿਧਾ ਤੋਂ ਵਾਂਝਾ ਨਾ ਰਹੇ ਜਿਸ ਦੁਆਰਾ ਪਿਛਲੇ ਦਿਨਾਂ ਵਿੱਚ ਇਹੋ ਜਿਹੀ ਮਿਲਾਵਟੀ ਸ਼ਰਾਬ ਦਾ ਸੇਵਨ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਾਰੇ ਹੀ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਨੂੰ ਅਨਾਊਂਸਮੈਂਟਾਂ ਦੇ ਰਾਹੀਂ ਅਜਿਹੀ ਨਕਲੀ ਸ਼ਰਾਬ ਦਾ ਸੇਵਨ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਪ੍ਰਸ਼ਾਸਨ ਨੂੰ ਲੋਕਾਂ ਤੋਂ ਵੀ ਸਹਿਯੋਗ ਲੋੜੀਂਦਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਘਰ ਕਿਸੇ ਵੀ ਮਾਤਰਾ ਵਿੱਚ ਇਹ ਮਿਲਾਵਟੀ ਸ਼ਰਾਬ ਪਈ ਹੈ ਤਾਂ ਉਹ ਇਸ ਬਾਰੇ ਸੂਚਨਾ ਪੁਲਿਸ ਹੈਲਪ ਲਾਈਨ ਨੰਬਰ 112 ਉੱਤੇ ਜਰੂਰ ਦੇਵੇ ਤਾਂ ਜੋ ਕਿਸੇ ਵੀ ਵਿਅਕਤੀ ਦਾ ਭਵਿੱਖ ਵਿੱਚ ਜਾਨੀ ਨੁਕਸਾਨ ਨਾ ਹੋ ਸਕੇ।

Advertisement
Advertisement
Advertisement
Advertisement
Scroll to Top