Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:35 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਪੰਜਾਬ ਇਕਾਈ ਦੇ ਸਾਰੇ  ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ  ਹਨ : ਭਗਵੰਤ ਮਾਨ

ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ

ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ
ਚੰਡੀਗੜ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ‘ਚ ਕੀਤੀ ਗਈ । ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਦੇ ਸਾਰੇ ਵਿਧਾਇਕ, ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਹਾਜ਼ਰ ਸਨ।
ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ, ਸੂਬੇ ਅਤੇ ਦਿੱਲੀ ਵਿੱਚ ਪਾਰਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਵਿਰੋਧ ਪ੍ਰਦਰਸ਼ਨ, ਆਗਾਮੀ ਲੋਕ ਸਭਾ ਚੋਣਾਂ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਦੀਆਂ ਤਾਨਾਸ਼ਾਹੀ ਕਾਰਵਾਈਆਂ ਵਰਗੇ ਕਈ ਮੁੱਦੇ ਵਿਚਾਰੇ ਗਏ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜ੍ਹੇ ਹਨ। ਅਸੀਂ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪੂਰੀ ਤਾਕਤ ਨਾਲ ਵਿਰੋਧ ਕਰਾਂਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਜਨਤਾ ਆਪਣੀ ਵੋਟ ਦਾ ਇਸਤੇਮਾਲ ਕਰੇਗੀ ਅਤੇ ਇਸ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ। ਮੀਟਿੰਗ ਦਾ ਏਜੰਡਾ 31 ਮਾਰਚ ਦੀ ਮਹਾਂਰੈਲੀ ਵੀ ਸੀ। ਮਾਨ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਰਤੀ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਅਤੇ ਆਗੂ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋ ਰਹੇ ਹਨ। ਭਾਜਪਾ ਦੀ ਤਾਨਾਸ਼ਾਹੀ ਦੀ ਕੋਈ ਸੀਮਾ ਨਹੀਂ ਹੈ। ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਮੌਜੂਦਾ ਮੁੱਖ ਮੰਤਰੀ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top