Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਪੰਜਾਬੀ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਪੰਜਾਬੀ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

-4 ਮਈ 2024 ਤੋਂ ਥਿਊਰੀ ਅਤੇ 22 ਅਪ੍ਰੈਲ ਤੋਂ ਪ੍ਰੈਕਟੀਕਲ ਪ੍ਰੀਖਿਆਵਾਂ ਆਰੰਭ

-ਸ਼ਡਿਊਲ ਬਣਾਉਣ ਸਮੇਂ ਲੋਕ ਸਭਾ ਚੋਣਾਂ ਦਾ ਰੱਖਿਆ ਗਿਆ ਹੈ ਵਿਸ਼ੇਸ਼ ਧਿਆਨ

ਪਟਿਆਲਾ, 15 ਅਪ੍ਰੈਲ
ਪੰਜਾਬੀ ਯੂਨੀਵਰਸਿਟੀ ਦੇ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪ੍ਰੀਖਿਆ ਸ਼ਾਖਾ ਦੇ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਅਕਾਦਮਿਕ ਕੈਲੰਡਰ ਅਨੁਸਾਰ 4 ਮਈ 2024 ਤੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਸੰਬੰਧਤ ਕਾਲਜਾਂ ਅਤੇ ਪ੍ਰਾਈਵੇਟ ਵਿਦਿਆਰਥੀਆਂ ਦੀਆਂ ਥਿਊਰੀ ਪ੍ਰੀਖਿਆਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਸ਼ਡਿਊਲ ਬਣਾਉਂਦੇ ਸਮੇਂ ਲੋਕ ਸਭਾ ਚੋਣਾਂ ਦੇ ਸ਼ਡਿਊਲ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਚੋਣਾਂ ਦੇ ਸ਼ਡਿਊਲ ਦੇ ਮੱਦੇਨਜ਼ਰ ਕੁੱਝ ਆਰਜ਼ੀ ਪ੍ਰੀਖਿਆ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰੈਕਟੀਕਲ ਪ੍ਰੀਖਿਆਵਾਂ 22 ਅਪ੍ਰੈਲ 2024 ਤੋਂ ਸ਼ੁਰੂ ਹੋ ਰਹੀਆਂ ਹਨ। ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਆਪਣੇ ਐਡਮਿਟ ਕਾਰਡ ਸੰਬੰਧਤ ਕਾਲਜਾਂ ਤੋਂ ਹੀ ਪ੍ਰਾਪਤ ਕਰ ਸਕਦੇ ਹਨ। ਜਲਦ ਹੀ ਕਾਲਜਾਂ ਨੂੰ ਈ-ਮੇਲ ਰਾਹੀਂ ਇਹ ਐਡਮਿਟ ਕਾਰਡ ਭੇਜ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜੋ ਵਿਦਿਆਰਥੀ ਡਿਸਟੈਂਸ ਅਤੇ ਪ੍ਰਾਈਵੇਟ ਮੋਡ ਰਾਹੀਂ ਸਿੱਖਿਆ ਪ੍ਰਾਪਤ ਕਰ ਰਹੇ ਹਨ ਉਹ ਆਪਣਾ ਐਡਮਿਟ ਕਾਰਡ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਆਪਣੀ ਵਿਸਤ੍ਰਿਤ ਡੇਟ ਸ਼ੀਟ ਜਲਦ ਹੀ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਣਗੇ।
ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਪ੍ਰੀਖਿਆ ਸ਼ਾਖਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਣਾ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਦੇ ਹਿਤਾਂ ਨੂੰ ਤਰਜੀਹ ਦਿੰਦੀ ਹੈ।

Advertisement
Advertisement
Advertisement
Advertisement
Scroll to Top