Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 5:28 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਤੇ ਸਿਹਤ ਵਿੱਚ ਸੁਧਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਪਠਾਣਮਾਜਰਾ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਤੇ ਸਿਹਤ ਵਿੱਚ ਸੁਧਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਪਠਾਣਮਾਜਰਾ

– ਕਾਂਗਰਸੀ ਆਮ ਆਦਮੀ ਪਾਰਟੀ ‘ਤੇ ਕਿੰਤੂ ਪਰੰਤੂ ਕਰਨ ਨਾਲੋਂ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਂਕਣ
– ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਦਿੱਤਾ ਕਾਂਗਰਸੀਆਂ ਨੂੰ ਕਰੜਾ ਜਵਾਬ
ਪਟਿਆਲਾ, 6 ਮਾਰਚ : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨਦ ੀ ਅਗਵਾਈ ਵਾਲੀ ਸਰਕਾਰ ਸਿੱਖਿਆ ਤੇ ਸਿਹਤ ਵਿੱਚ ਸੁਧਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਠਾਣਮਾਜਰਾ ਅੱਜ ਇੱਥੇ ਨੇੜਲੇ ਪਿੰਡ ਵਿੱਚ ਇੱਕ ਸਮਾਗਮ ਤੋਂ ਬਾਅਦ ਗੱਲਬਾਤ ਕਰ ਰਹੇ ਸਨ।
ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਕਿ ਕਾਂਗਰਸੀ ਆਮ ਆਦਮੀ ਪਾਰਟੀ ਉਪਰ ਕਿੰਤੂ ਪਰੰਤੂ ਕਰਨ ਨਾਲੋਂ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਂਕਣ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਕਾਂਗਰਸੀਆਂ ਨੂੰ ਕਰੜਾ ਜਵਾਬ ਦੇ ਕੇ ਸਪੱਸ਼ਟ ਕੀਤਾ ਹੈ ਕਿ ਆਪ ਪਾਰਟੀ ਦੀ ਸਰਕਾਰ ਕਰਪਟ ਲੋਕਾਂ ਅੱਗੇ ਨਹੀਂ ਝੁਕੇਗੀ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਆਖਿਆ ਕਿ ਸਾਡਾ ਮੰਤਵ ਸੂਬੇ ਨੂੰ ਨਵੀਂ ਦਿੱਖ ਪ੍ਰਦਾਨ ਕਰਨਾ ਹੈ, ਜਿਸ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।
ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਆਪ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ, ਇਸ ਲਈ ਹਰ ਕੋਈ ਇਸ ਪਾਰਟੀ ਨੂੰ ਸੱਤਾ ‘ਚ ਲਿਆਕੇ ਖੁਸ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੇ ਕੰਮ ਜਿਹੜੇ ਕਈ ਕਈ ਮਹੀਨੇ ਰੁਕੇ ਰਹਿੰਦੇ ਸਨ, ਮਿੰਟਾਂ ਵਿੱਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੋਂ ਪਹਿਲਾਂ ਦੀਆਂ ਪਾਰਟੀਆਂ ਨੇ ਸਿਰਫ਼ ਤੇ ਸਿਰਫ਼ ਲੋਕਾਂ ਦਾ ਮੂਰਖ ਬਣਾਉਣ ਵਿੱਚ ਹੀ ਆਪਣਾ ਧਿਆਨ ਲਗਾਇਆ, ਜੋਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ, ਉਨ੍ਹਾਂ ਦਾ ਹੱਲ ਕਰਵਾਉਂਦੀ ਹੈ।
ਹਰਮੀਤ ਸਿੰਘ ਪਠਾਣਮਾਜਰਾ ਨੇ ਅਾਿਖਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੇ ਲੋਕਾਂ ਨਾਲ ਜੋ ਵਾਅਦੇ ਕੀਤੇ, ਉਹ ਪੂਰੇ ਕੀਤੇ ਹਨ ਤੇ ਜੋ ਰਹਿ ਗਏ ਹਨ, ਉਹ ਪੂਰੇ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਅਸੀਂ ਲੋਕਾਂ ਨੂੰ ਬਿਜਲੀ, ਪਾਣੀ ਮੁਫਤ ਦਿੱਤਾ। ਹੁਣ ਸਿਹਤ ਸਹੂਲਤਾਂ ਨੂੰ ਵੀ ਹੋਰ ਪਾਏਦਾਰ ਬਣਾਕੇ ਦਿੱਤਾ ਜਾ ਰਿਹਾ ਹੈ। ਪਠਾਣਮਾਜਰਾ ਨੇ ਆਖਿਆ ਕਿ ਇਸਦੇ ਨਾਲ ਹੀ ਹਲਕਾ ਸਨੌਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisement
Advertisement
Advertisement
Advertisement
Scroll to Top