Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:17 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ
ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕੀਰਤਨ ਰਾਹੀਂ ਕੀਤਾ ਨਿਹਾਲ
ਸੇਵਾ, ਸਿਮਰਨ ਤੇ ਸਮਰਪਿਤ ਦੀ ਭਾਵਨਾ ਨਾਲ ਜੋੜਦੀ ਗੁਰੂ ਸਾਹਿਬ ਦੁਆਰਾ ਰਚਿਤ ਬਾਣੀ : ਪ੍ਰੋ. ਬਡੂੰਗਰ
ਪਟਿਆਲਾ 9 ਮਈ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਾਤਸ਼ਾਹੀ ਦੂਸਰੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਸਮਰਪਿਤ ਭਾਵਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਅੰਗ ਨਾਲ ਲਗਾਕੇ ਭਾਈ ਲਹਿਣਾ ਤੋਂ ਗੁਰੂ ਅੰਗਦ ਦੇਵ ਬਣਾਇਆ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ੍ਰੀ ਗ੍ਰੰਥ ਸਾਹਿਬ ਜੀ ’ਚ ਦਰਜ ਆਪ ਜੀ ਦੀ ਬਾਣੀ ਸੇਵਾ, ਸਿਮਰਨ ਤੇ ਸਮਰਪਿਤ ਦੀ ਭਾਵਨਾ ’ਤੇ ਜ਼ੋਰ ਦਿੰਦੀ ਹੈ, ਜਿਸ ਰਾਹੀਂ ਪ੍ਰਭੂ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ। ਉਨ੍ਹਾਂ ਜ਼ੋਰ ਦਿੱਤਾ ਕਿ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ਸਮਝਕੇ ਆਪਣੇ ਜੀਵਨ ਨੂੰ ਸਫਲ ਬਣਾਇਆ ਜਾਵੇ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸੰਗਤਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top