Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:21 am

+91 90915 01313 , +91 90916 01313

punjabbanni@gmail.com
punjabbani@yahoo.com

ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ

ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ

ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ
ਪਟਿਆਲਾ, 9 ਮਈ:
ਆਗਾਮੀ 1 ਜੂਨ 2024 ਨੂੰ ਲੋਕ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਤੋਂ ਚੋਣ ਲੜਨ ਲਈ ਤਿੰਨ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ ਹਨ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਅੱਜ ਨਾਮਜ਼ਦਗੀਆਂ ਦੇ ਤੀਜੇ ਦਿਨ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਿੰਦੋਸਤਾਨ ਸ਼ਕਤੀ ਸੇਨਾ ਦੇ ਉਮੀਦਵਾਰ ਕ੍ਰਿਸ਼ਨ ਕੁਮਾਰ ਪੁੱਤਰ ਰਾਮ ਚੰਦ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਬਿਨ੍ਹਾਂ ਆਜ਼ਾਦ ਉਮੀਦਵਾਰਾਂ ਅਰਵਿੰਦਰ ਕੁਮਾਰ ਪੁੱਤਰ ਪ੍ਰਕਾਸ਼ ਚੰਦ ਅਤੇ ਮਨੋਜ ਕੁਮਾਰ ਪੁੱਤਰ ਓਮ ਪ੍ਰਕਾਸ਼ ਨੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ਵਿਚ ਜਮੀਨੀ ਮੰਜ਼ਿਲ ‘ਤੇ ਸਥਿਤ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ, ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਘੋਸ਼ਿਤ ਨਹੀਂ ਹੈ। ਜਦਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ ਤੇ ਇਸ ਦਿਨ ਨਾਮਜ਼ਦਗੀ ਪੱਤਰ ਜਮ੍ਹਾਂ ਨਹੀਂ ਹੋ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਲਾਗੂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ।

Advertisement
Advertisement
Advertisement
Advertisement
Scroll to Top