ਬੁੱਢਾ ਦਲ ਪਬਲਿਕ ਸਕੂਲ ਨੇ ਅਪਣਾ 40ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਚਾਅ ਧੂਮਧਾਮ ਨਾਲ ਮਨਾਿੲਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 07 May, 2024, 08:09 PM

ਬੁੱਢਾ ਦਲ ਪਬਲਿਕ ਸਕੂਲ ਨੇ ਅਪਣਾ 40ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਚਾਅ ਧੂਮਧਾਮ ਨਾਲ ਮਨਾਿੲਆ

ਪਟਿਆਲਾ:- 7 ਮਈ ( ) ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਥਾਪਤ ਬੁੱਢਾ ਦਲ ਪਬਲਿਕ ਸਕੂਲ ਸਿੱਖਿਆ ਖੇਤਰ ਵਿੱਚ ਆਪਣਾ ਵਿਸ਼ੇਸ਼ ਮਹੱਤਵ ਪੂਰਨ ਯੋਗਦਾਨ ਪਾ ਰਿਹਾ ਹੈ। ਸਕੂਲ ਦੀ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਅਸ਼ੀਰਵਾਦ ਅਤੇ ਅਧਿਆਪਕਾਵਾਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਸਥਾਪਨਾ ਦਿਵਸ ਪੂਰੇ ਉਤਸ਼ਾਹ ਚਾਅ ਨਾਲ ਮਨਾਇਆ। ਸਕੂਲ ਦੇ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਆਪਣੇ ਇੱਕ ਲਿਖਤੀ ਸੰਦੇਸ਼ ਵਿੱਚ ਸਕੂਲ ਦੇ 40ਵੇਂ ਸਥਾਪਨਾ ਦਿਵਸ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਿਆਂ ਕਿਹਾ ਕਿ ਬੁੱਢਾ ਦਲ ਪਬਲਿਕ ਸਕੂਲ ਨੇ ਆਪਣੇ ਚਾਲੀ ਸਾਲ ਦੇ ਸਫ਼ਰ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸਨਮਾਨਜਨਕ ਕੀਰਤੀਮਾਨ ਸਥਾਪਤ ਕੀਤੇ ਹਨ। ਸਕੂਲ ਵਿਚੋਂ ਸਿੱਖਿਆ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਅੱਜ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸਨਮਾਨਜਨਕ ਅਹੁਦਿਆਂ ਤੇ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਸਾਰਿਆਂ ਬੱਚਿਆਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ। ਕੈਂਪਸ ਵਿੱਚ ਲੱਗੇ ਗੁਬਾਰਿਆਂ ਅਤੇ ਝੰਡਿਆਂ ਨੇ ਸਕੂਲ ਦੀ ਸੁੰਦਰਤਾ ਨੂੰ ਚਾਰ ਚੰਨ ਲਾ ਦਿੱਤੇ।

ਇਸ ਮੌਕੇ ਸਕੂਲ ਨੂੰ ਹਰਿਆ ਭਰਿਆ ਰੱਖਣ ਦੇ ਉਦੇਸ਼ ਅਤੇ ਮਨੁੱਖੀ ਲੋੜ ਮੁੱਖ ਰਖਦਿਆਂ ਛਾਂ ਦਾਰ ਅਤੇ ਫੱਲਦਾਰ ਰੁੱਖ ਲਗਾਏ ਗਏ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਰਸ ਭਿੰਨੇ ਸ਼ਬਦ ਕੀਰਤਨ ਨਾਲ ਹੋਈ।