Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:10 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ

ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ

ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ
ਅਕਾਲੀ ਦਲ ਦੇ ਉਮੀਦਵਾਰ ਨੇ ਪਟਿਆਲਾ ’ਚ ਕੀਤੀਆਂ ਜਨਸਭਾਵਾਂ
ਕਰਜ਼ਾ ਉਤਾਰਨ ਲਈ ਕਰਜ਼ ਲੈ ਰਹੀ ‘ਆਪ’ ਸਰਕਾਰ
ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ ਕਰ ਰਹੀਆਂ ਹਨ। ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਥਾਵਾਂ ‘ਤੇ ਵਰਕਰਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰੂਬਰੂੂ ਹੋਏ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਤੋਂ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦਾ ਸਾਰਾ ਧਿਆਨ ਸਿਰਫ ਪ੍ਰਚਾਰ ਵੱਲ ਹੈ। ਪੰਜਾਬ ਦੇ ਹਾਲਾਤ ਅੱਜ ਇਹ ਬਣ ਗਏ ਹਨ ਕਿ ਸਰਕਾਰ ਕਰਜ਼ਾ ਉਤਾਰਨ ਲਈ ਕਰਜ਼ਾ ਲੈ ਰਹੀ ਹੈ। ਪਿਛਲੀਆਂ ਸਰਕਾਰਾਂ ਨੂੰ ਕਰਜ਼ੇ ਅਤੇ ਹੋਰ ਮੁੱਦਿਆਂ ‘ਤੇ ਘੇਰਨ ਵਾਲੀ ਸਰਕਾਰ ਨੂੰ ਖੁਦ ਵੀ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੇ ਕਾਰਜਕਾਲ ਦੌਰਾਨ ਕਿੰਨਾ ਕਰਜ਼ਾ ਲਿਆ ਗਿਆ ਹੈ ਅਤੇ ਉਸ ਦੀ ਵਰਤੋਂ ਕਿੱਥੇ ਕੀਤੀ ਗਈ ਹੈ।
ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਜੋ ਵਾਅਦੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਉਹ ਅੱਜ ਸਾਰੇ ਵਾਅਦੇ ਭੁੱਲ ਗਈ ਹੈ। ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਦੇ ਨਾਮ ‘ਤੇ ਗੁੰਮਰਾਹ ਕੀਤਾ ਗਿਆ। ਅੱਜ ਵੀ ਪੰਜਾਬ ਦੀਆਂ ਔਰਤਾਂ ਭੱਤੇ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਚੋਣ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ। ਆਪ ਦੇ ਉਮੀਦਵਾਰ ਜੇਕਰ ਵੋਟਾਂ ਮੰਗਣ ਆਉਣ ਤਾਂ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਖੁਸ਼ਵੰਤ ਸਿੰਘ ਢਿੱਲੋਂ, ਬੀਬੀ ਮਹਿੰਦਰ ਕੌਰ, ਕ੍ਰਿਸ਼ਨ ਸਿੰਘ ਸਨੌਰ, ਗੁਰਦਰਸ਼ਨ ਸਿੰਘ ਗਾਂਧੀ, ਪਲਵਿੰਦਰ ਸਿੰਘ ਰਿੰਕੂ, ਅਮਰਜੀਤ ਸਿੰਘ ਨੌਗਾਵਾਂ, ਨਿਰੰਜਣ ਸਿੰਘ ਫੌਜੀ, ਦਵਿੰਦਰਪਾਲ ਸਿੰਘ ਚੱਢਾ, ਜਸਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਪੰਜੇਟਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।

Advertisement
Advertisement
Advertisement
Advertisement
Scroll to Top