Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 5:25 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਲੱਗਣਗੇ ਸੀ ਸੀ ਟੀ ਵੀ ਕੈਮਰੇ  : ਹਰਜੋਤ ਸਿੰਘ ਬੈਂਸ

ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਲੱਗਣਗੇ ਸੀ ਸੀ ਟੀ ਵੀ ਕੈਮਰੇ : ਹਰਜੋਤ ਸਿੰਘ ਬੈਂਸ

ਸੀ ਸੀ ਟੀ ਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਜਾਰੀ
ਚੰਡੀਗੜ੍ਹ, 6 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 80 ਫ਼ੀਸਦੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲੱਗ ਜਾਣਗੇ।
ਉਨ੍ਹਾਂ ਕਿਹਾ ਸਕੂਲ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗਾ ਉਥੇ ਸਕੂਲਾਂ ਵਿੱਚੋਂ ਹੋਣ ਵਾਲੀ ਚੋਰੀਆਂ ਨੂੰ ਵੀ ਠੱਲ੍ਹ ਪਏਗੀ।
ਸ੍ਰ.ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਵੀ ਭੇਜਿਆ ਗਿਆ ਹੈ।

Advertisement
Advertisement
Advertisement
Advertisement
Scroll to Top