Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਜੀ-20 ਸਿਖ਼ਰ ਸੰਮੇਲਨ ਨੂੰ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਰਹੇ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੀਤੀ ਹਦਾਇਤ

ਜੀ-20 ਸਿਖ਼ਰ ਸੰਮੇਲਨ ਨੂੰ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਰਹੇ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੀਤੀ ਹਦਾਇਤ

ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ 15, 16, 17, 19 ਅਤੇ 20 ਮਾਰਚ ਨੂੰ ਹੋਣ ਵਾਲੇ ਵੱਡ-ਆਕਾਰੀ ਸਮਾਗਮ ਲਈ ਪ੍ਰਬੰਧਾਂ ਦੀ ਕੀਤੀ ਸਮੀਖਿਆ
* ਅਫ਼ਵਾਹਾਂ ਰਾਹੀਂ ਪੰਜਾਬ ਨੂੰ ਬਦਨਾਮ ਕਰਨ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ
* ਪੰਜਾਬ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ
* ਅੰਤਰਰਾਸ਼ਟਰੀ ਸੈਰ-ਸਪਾਟੇ ਦੇ ਨਕਸ਼ੇ ‘ਤੇ ਪੰਜਾਬ ਨੂੰ ਪ੍ਰਦਰਸ਼ਿਤ ਕਰੇਗਾ ਸੰਮੇਲਨ

ਅੰਮ੍ਰਿਤਸਰ, 6 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ 15-17 ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਨੂੰ ਪੂਰੀ ਤਰ੍ਹਾਂ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਇੱਥੇ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਗਲੇ ਹਫ਼ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੇ ਕਾਰਜਕਾਰੀ ਸੈਸ਼ਨਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ। ਪੁਖ਼ਤਾ ਯੋਜਨਾਬੰਦੀ ਅਤੇ ਉਸ ਨੂੰ ਅਮਲੀ ਜਾਮਾ ਪਹਿਨਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਖ਼ੁਸ਼ਕਿਸਮਤ ਹਾਂ ਕਿ ਉਨ੍ਹਾਂ ਨੂੰ ਇਕ ਵਾਰ ਸੂਬੇ ਵਿੱਚ ਅਜਿਹਾ ਵੱਡ-ਆਕਾਰੀ ਸਮਾਗਮ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਅਫ਼ਵਾਹਾਂ ਜ਼ਰੀਏ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖ਼ਤਾ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਾਮਦਾਇਕ ਠਹਿਰ ਦਾ ਭਰੋਸਾ ਦੇਣ ਤੋਂ ਇਲਾਵਾ ਮਹਿਮਾਨਾਂ ਨੂੰ ਰਵਾਇਤੀ ਪੰਜਾਬੀ ਪਕਵਾਨ ਪਰੋਸੇ ਜਾਣਗੇ ਅਤੇ ਸ਼ਾਮ ਨੂੰ ਸੱਭਿਆਚਾਰਕ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਦੀ ਸਫ਼ਲਤਾਪੂਰਵਕ ਮੇਜ਼ਬਾਨੀ ਕਰ ਕੇ ਨਵਾਂ ਮਾਪਦੰਡ ਸਥਾਪਤ ਕਰੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਤਸੱਲੀ ਤੇ ਮਾਣ ਵਾਲੀ ਗੱਲ ਹੈ ਕਿ ਸੂਬੇ ਵਿੱਚ ਜੀ-20 ਦੇ ਦੋ ਸੈਸ਼ਨ ਹੋ ਰਹੇ ਹਨ, ਪਹਿਲਾਂ ਸੈਸ਼ਨ 15, 16 ਅਤੇ 17 ਮਾਰਚ ਨੂੰ ਸਿੱਖਿਆ ਸਬੰਧੀ ਅਤੇ ਦੂਜਾ 19 ਤੇ 20 ਮਾਰਚ ਨੂੰ ਕਿਰਤ ਬਾਰੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਨੂੰ ਕੌਮਾਂਤਰੀ ਪੱਧਰ ‘ਤੇ ਵਪਾਰ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰੇਗਾ ਅਤੇ ਸਰਕਾਰ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਆਪਣੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਦਿਖਾਉਣ ਲਈ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ, ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕੀਤਾ ਜਾ ਸਕਦਾ ਹੈ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਇਸ ਵਿਸ਼ਵ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਇਹ ਵੱਡ-ਆਕਾਰੀ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਨਾਲ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੀ ਰਾਹ ‘ਤੇ ਹੋਰ ਅੱਗੇ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ਵਿੱਚ ਹਰ ਪੰਜਾਬੀ ਨੂੰ ਸ਼ਾਮਲ ਕਰੇਗੀ ਤਾਂ ਜੋ ਸੂਬੇ ਦੀ ਅਮੀਰ ਵਿਰਾਸਤ ਨੂੰ ਆਉਣ ਵਾਲੇ ਮਹਿਮਾਨਾਂ ਨੂੰ ਵਿਖਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਆਉਣ ਵਾਲੇ ਡੈਲੀਗੇਟਾਂ ਦੀ ਸੂਬੇ ਵਿੱਚ ਠਹਿਰ ਨੂੰ ਯਾਦਗਾਰੀ ਬਣਾਇਆ ਜਾ ਸਕੇ।

Advertisement
Advertisement
Advertisement
Advertisement
Scroll to Top