Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:08 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਨੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਨੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਨੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ
ਪਟਿਆਲਾ, 22 ਅਪ੍ਰੈਲ
ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ ਗਿਆ। ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਅਤੇ ਈਕੋ ਕਲੱਬ ਦੇ ਸਾਂਝੇ ਉੱਦਮਾਂ ਨਾਲ਼ ਕਰਵਾਏ ਇਸ ਪ੍ਰੋਗਰਾਮ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਕੈਂਪਸ ਵਿਖੇ ਜਾਗਰੂਕਤਾ ਰੈਲੀ ਕੱਢੀ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਵਾਤਾਵਰਣ ਨੂੰ ਬਚਾਉਣ ਲਈ ਵਿਦਿਆਰਥੀਆਂ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋ ਵੱਧ ਤੋਂ ਵੱਧ ਰੁੱਖ ਲਗਾ ਕੇ ਧਰਤੀ ਨੂੰ ਬਚਾਇਆ ਜਾ ਸਕੇ ਅਤੇ ਨਾਲ਼ ਹੀ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਵਿਚ ਇਹ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ।
ਇਸ ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੱਧੂ ਅਤੇ ਡਾ. ਅਭਿਨਵ ਭੰਡਾਰੀ ਸਮੇਤ 35 ਵਲੰਟੀਅਰਾਂ ਅਤੇ ਸੋਸ਼ਲ ਵਰਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

Advertisement
Advertisement
Advertisement
Advertisement
Scroll to Top