Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 5:34 pm

+91 90915 01313 , +91 90916 01313

punjabbanni@gmail.com
punjabbani@yahoo.com

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੀਗਲ ਮੀਟਰੋਲੋਜੀ ਵਿੰਗ ਵਿੱਚ 10 ਨਵੇਂ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੀਗਲ ਮੀਟਰੋਲੋਜੀ ਵਿੰਗ ਵਿੱਚ 10 ਨਵੇਂ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ

ਮਾਪਤੋਲ ਉਪਕਰਣਾਂ ਦੀ ਪੜਤਾਲ ਦੇ ਕੰਮ ਨੂੰ ਸਿੰਗਲ ਵਿੰਡੋ ਸਿਸਟਮ ਨਾਲ ਜੋੜਨ ਦਾ ਆਗਾਜ਼

ਚੰਡੀਗੜ੍ਹ, ਮਾਰਚ 6:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੀਟਰੋਲੋਜੀ ਵਿੰਗ ਵਿੱਚ ਨਵ-ਨਿਯੁਕਤ 10 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਮੰਤਰੀ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਸਮੇਂ ਪੂਰੀ ਮਿਹਨਤ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵੱਲੋਂ ਲੀਗਲ ਮੀਟਰੋਲੋਜੀ ਵਿਭਾਗ ਨਾਲ ਸਬੰਧਤ ਕੰਮ ਕਰਵਾਉਣ ਲਈ ਆਮ ਲੋਕਾਂ ਅਤੇ ਵਪਾਰੀਆਂ ਨੂੰ ਸਹੂਲਤ ਦੇਣ ਵੱਲ ਅਹਿਮ ਕਦਮ ਚੁੱਕਦੇ ਹੋਏ ਲੀਗਲ ਮੀਟਰੋਲੋਜੀ ਵਿੰਗ ਦੇ ਮਾਪਤੋਲ ਉਪਕਰਣਾਂ ਦੀ ਪੜਤਾਲ ਦੇ ਕੰਮ ਨੂੰ ਸਿੰਗਲ ਵਿੰਡੋ ਸਿਸਟਮ ਨਾਲ ਜੋੜਨ ਦਾ ਆਗਾਜ਼ ਵੀ ਕੀਤਾ ਗਿਆ ਜਿਸ ਨਾਲ ਹੁਣ ਵਪਾਰੀ ਆਪਣੇ ਮਾਪ ਤੋਲ ਉਪਕਰਣਾਂ ਦੀ ਪੜਤਾਲ ਲਈ ਵਪਾਰਕ ਸਥਾਨ ਜਾਂ ਘਰ ਬੈਠਾ ਹੀ ਆਨ ਲਾਇਨ ਅਪਲਾਈ ਕਰ ਸਕਦਾ ਹੈ।

ਲੀਗਲ ਮੀਟਰੋਲੋਜੀ ਵਿੰਗ ਨਾਲ ਸਬੰਧਤ ਮੁੱਖ ਕੰਮ ਲੀਗਲ ਮੀਟਰੋਲੋਜੀ ਐਕਟ 2009 ਅਤੇ ਇਸ ਅਧੀਨ ਨਿਯਮਾਂ ਦੀ ਪਾਲਣਾ ਕਰਵਾਉਂਦੇ ਹੋਏ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਮਾਪਤੋਲ ਉਪਕਰਣਾਂ ਦੀ ਸਾਲਾਨਾ ਪੜਤਾਲ ਅਤੇ ਨਿਰੀਖਣ, ਨਿਰਮਾਣ ਕਰਤਾ/ਡੀਲਰ/ਰਿਪੇਅਰਰ ਦੇ ਨਵੇਂ ਲਾਇਸੰਸ ਜਾਰੀ ਕਰਨਾ ਅਤੇ ਰੀਨਿਊਲ, ਡੱਬਾ ਬੰਦ ਵਸਤੂਆਂ ਦੀਆਂ ਨਿਰਮਾਣ ਕਰਤਾ ਇਕਾਈਆਂ ਦੀ ਰਜਿਸਟ੍ਰੇਸ਼ਨ ਅਤੇ ਨਿਰੀਖਣ ਹੈ।

ਇਸ ਮੌਕੇ ਕੰਟਰੋਲਰ ਲੀਗਲ ਮੀਟਰੋਲੋਜੀ ਪੰਜਾਬ ਪਰਮਪਾਲ ਕੌਰ ਸਿੱਧੂ ਹਾਜ਼ਿਰ ਸਨ।

Advertisement
Advertisement
Advertisement
Advertisement
Scroll to Top