Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:00 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

– ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ

– ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ
ਚੰਡੀਗੜ੍ਹ, 16 ਮਈ:
ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ “ਇਸ ਵਾਰ 70 ਪਾਰ” ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ ਹੀ ਹਿੱਸਾ ਹੈ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab ‘ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ ‘ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ।
ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।

Advertisement
Advertisement
Advertisement
Advertisement
Scroll to Top