Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:49 pm

+91 90915 01313 , +91 90916 01313

punjabbanni@gmail.com
punjabbani@yahoo.com

ਟੈੱਟ ਪੇਪਰ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ

ਟੈੱਟ ਪੇਪਰ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ

24 ਘੰਟਿਆਂ ‘ਚ ਹੀ ਟੈਟ ਪੇਪਰ ਗੜਬੜੀ ਮਾਮਲੇ ‘ਚ ਦੋ ਅਫ਼ਸਰਾਂ ਨੂੰ ਕੀਤਾ ਸਸਪੈੰਡ

ਟੈੱਟ ਪੇਪਰ ‘ਚ ਗੜਬੜੀਆਂ ਕਰਨ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼

ਟੈੱਟ ਦੇ ਪੇਪਰ ਵਿੱਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ: ਮੁੱਖ ਮੰਤਰੀ

ਵਿਦਿਆਰਥੀਆਂ ਦੇ ਭਵਿੱਖ ਨਾਲ ਜਿਸ ਨੇ ਵੀ ਧੋਖਾ ਕੀਤਾ ਹੈ ਉਹ ਸਲਾਖਾਂ ਪਿੱਛੇ ਹੋਵੇਗਾਃ ਮੁੱਖ ਮੰਤਰੀ

ਚੰਡੀਗੜ੍ਹ, 13 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ ‘ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ‘ਚ ਦੋ ਅਫ਼ਸਰਾਂ ਨੂੰ ਸਸਪੈੰਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿ਼ਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।

—————

Advertisement
Advertisement
Advertisement
Advertisement
Scroll to Top