Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:38 am

+91 90915 01313 , +91 90916 01313

punjabbanni@gmail.com
punjabbani@yahoo.com

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਜੂਨ : ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸ. ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ।
ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।
ਸ. ਸੰਧਵਾਂ ਨੇ ਸ੍ਰੀ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸ੍ਰੀ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ। ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਸ੍ਰੀ ਕੇਵਿਨ ਕੈਲੀ ਨਾਲ ਸ੍ਰੀ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਸ੍ਰੀ ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਸ੍ਰੀ ਕੈਰਬਰੇ ਓ’ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top