Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿਧਾਇਕ ਭਰਾਜ ਨੇ ਨਵੇਂ ਮੈਡੀਕਲ ਅਫਸਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ
ਸੰਗਰੂਰ, 27 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਹ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਮਪੈਨਲਮੇਂਟ ਤਹਿਤ ਵਾਕ ਇੰਨ ਇੰਟਰਵਿਊ ਦੇ ਅਧਾਰ ਉੱਤੇ ਚੁਣੇ ਗਏ 12 ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਇਨ੍ਹਾਂ ਤਾਇਨਾਤੀਆਂ ਨਾਲ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਮ.ਬੀ.ਬੀ.ਐਸ ਯੋਗਤਾ ਵਾਲੇ ਇਹ ਮੈਡੀਕਲ ਅਫ਼ਸਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਵਧੇਰੇ ਤਨਦੇਹੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਵਿਧਾਇਕ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਗਠਿਤ ਚੋਣ ਕਮੇਟੀ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਨਿਰੋਲ ਯੋਗਤਾ ਦੇ ਆਧਾਰ ’ਤੇ ਇਨ੍ਹਾਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਹੁਣ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਵਿੱਚ ਪਹਿਲਾਂ ਨਾਲੋਂ ਵੀ ਜਿਆਦਾ ਸੁਧਾਰ ਲਿਆਉਣ ਲਈ ਸਰਗਰਮ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲਿਨਿਕਾਂ ਵਿੱਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਸਥਾਈ ਤੌਰ ’ਤੇ ਦੂਰ ਕਰ ਦਿੱਤਾ ਗਿਆ ਹੈ ਜਿਸ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡਾ ਨਿਖਾਰ ਆਵੇਗਾ।

Advertisement
Advertisement
Advertisement
Advertisement
Scroll to Top