Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

ਪੈਰਿਸ ਵਿਚ ਖੇਡੀ ਜਾਣ ਵਾਲੀ ਓਲਿੰਪਕਸ ਵਿਚ ਭਾਰਤੀ ਹਾਕੀ ਟੀਮ ਦਾ ਹੋਇਆ ਐਲਾਨ

ਪੈਰਿਸ ਵਿਚ ਖੇਡੀ ਜਾਣ ਵਾਲੀ ਓਲਿੰਪਕਸ ਵਿਚ ਭਾਰਤੀ ਹਾਕੀ ਟੀਮ ਦਾ ਹੋਇਆ ਐਲਾਨ

ਹਰਮਨਪ੍ਰੀਤ ਸਿੰਘ ਬਣੇ ਕਪਤਾਨ
ਪੈਰਿਸ ਵਿਚ ਖੇਡੀ ਜਾਣ ਵਾਲੀ ਓਲਿੰਪਕਸ ਵਿਚ ਭਾਰਤੀ ਹਾਕੀ ਟੀਮ ਦਾ ਹੋਇਆ ਐਲਾਨ
ਨਵੀਂ ਦਿੱਲੀ : ਹਾਕੀ ਇੰਡੀਆ ਨੇ ਅਗਲੇ ਮਹੀਨੇ ਹੋਣ ਵਾਲੀਆਂ ਪੈਰਿਸ ਓਲੰਪਿਕ ਲਈ 16 ਮੈਂਬਰੀ ਪੁਰਸ਼ ਟੀਮ ਦਾ ਐਲਾਨ ਕਰਦਿਆਂ ਹਰਮਨਪ੍ਰੀਤ ਸਿੰਘ ਨੂੰ ਕਪਤਾਨ ਅਤੇ ਹਾਰਦਿਕ ਸਿੰਘ ਨੂੰ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਭਾਰਤ ਨੂੰ ਗਰੁੱਪ ਬੀ ਵਿੱਚ ਰੱਖਿਆ ਗਿਆ ਹੈ, ਜਿਸ ਵਿੱਚ ਮੌਜੂਦਾ ਚੈਂਪੀਅਨ ਬੈਲਜੀਅਮ, ਆਸਟਰੇਲੀਆ, ਅਰਜਨਟੀਨਾ, ਨਿਊਜ਼ੀਲੈਂਡ ਅਤੇ ਆਇਰਲੈਂਡ ਹਨ। ਪੂਲ ਦੀ ਅੰਕ ਸੂਚੀ ਵਿੱਚ ਸਿਖਰਲੀਆਂ ਚਾਰ ਟੀਮਾਂ ਕੁਆਰਟਰ ਫਾਈਨਲ ਵਿੱਚ ਪਹੁੰਚ ਜਾਣਗੀਆਂ। ਟੀਮ ਇੰਡੀਆ 27 ਜੁਲਾਈ ਨੂੰ ਨਿਊਜ਼ੀਲੈਂਡ ਖ਼ਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਇਸ ਤੋਂ ਬਾਅਦ 29 ਜੁਲਾਈ ਨੂੰ ਅਰਜਨਟੀਨਾ ਨਾਲ ਮੁਕਾਬਲਾ ਹੋਵੇਗਾ। ਭਾਰਤ 30 ਜੁਲਾਈ ਨੂੰ ਆਇਰਲੈਂਡ, 1 ਅਗਸਤ ਨੂੰ ਬੈਲਜੀਅਮ ਅਤੇ 2 ਅਗਸਤ ਨੂੰ ਆਸਟਰੇਲੀਆ ਨਾਲ ਭਿੜੇਗਾ। ਭਾਰਤ ਦੀ ਟੀਮ: ਗੋਲਕੀਪਰ: ਸ੍ਰੀਜੇਸ਼, ਡਿਫੈਂਡਰ: ਜਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ, ਸੁਮਿਤ, ਸੰਜੈ, ਮਿਡਫੀਲਡਰ: ਰਾਜਕੁਮਾਰ ਪਾਲ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਵਿਵੇਕ ਸਾਗਰ ਪ੍ਰਸਾਦ, ਫਾਰਵਰਡ: ਅਭਿਸ਼ੇਕ, ਲਵਜੀਤ ਕੁਮਾਰ, ਸੁਖਜੀਤ ਕੁਮਾਰ ਮਨਦੀਪ ਸਿੰਘ ਤੇ ਗੁਰਜੰਟ ਸਿੰਘ , ਬਦਲਵੇਂ ਖਿਡਾਰੀ: ਨੀਲਕਾਂਤ ਸ਼ਰਮਾ, ਜੁਗਰਾਜ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ।

Advertisement
Advertisement
Advertisement
Advertisement
Scroll to Top