Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:07 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ
ਰੂਪਨਗਰ ਜੇਲ੍ਹ ਵਿੱਚ ਮਹਿਲਾ ਕੈਦੀਆਂ ਦੀ ਸਕਾਰਾਤਮਕ ਸੋਚ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 26 ਜੂਨ : ਮਹਿਲਾ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ ਜ਼ਿਲ੍ਹਾ ਰੂਪਨਗਰ ਦੀ ਜੇਲ੍ਹ ਦਾ ਦੌਰਾ ਕੀਤਾ। ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਔਰਤਾਂ ਦੀ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ । ਆਪਣੇ ਦੌਰੇ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਹਿਲਾ ਕੈਦੀਆਂ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਹਿਲਾ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੌਰ ਨਾਲ ਸੁਣਿਆ ਅਤੇ ਉਹਨਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ । ਸੱਭਿਆਚਾਰਕ ਸਮਾਗਮ ਦੌਰਾਨ ਮਹਿਲਾ ਕੈਦੀਆਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਉਨ੍ਹਾਂ ਨੂੰ ਕਾਨੂੰਨੀ, ਮੈਡੀਕਲ ਅਤੇ ਵਿੱਦਿਅਕ ਸਹਾਇਤਾ ਪ੍ਰਦਾਨ ਕਰਨ ਲਈ ਕਮਿਸ਼ਨ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਤੁਹਾਡੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਤੁਹਾਡੇ ਵੱਲੋਂ ਆਪਣੀ ਜ਼ਿੰਦਗੀ ਦੀ ਨਵੇਂ ਸਿਰਿਓਂ ਸ਼ੁਰੂਆਤ ਵਿੱਚ ਤੁਹਾਡੀ ਮਦਦ ਲਈ ਹਰ ਸਮੇਂ ਹਾਜ਼ਰ ਹਾਂ । ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਮਹਿਲਾ ਕੈਦੀਆਂ ਦੀ ਸਕਾਰਾਤਮਕ ਸੋਚ ਦੀ ਸ਼ਲਾਘਾ ਕੀਤੀ।

Advertisement
Advertisement
Advertisement
Advertisement
Scroll to Top