Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਟੀ-20 ਵਿਸ਼ਵ ਕੱਪ ਵਿਚ ਦੱਖਣੀ ਅਫਰੀਕਾ ਪਹਿਲੀ ਵਾਰ ਫਾਈਨਲ ’ਚ ਪਹੰੁਚੀ

ਟੀ-20 ਵਿਸ਼ਵ ਕੱਪ ਵਿਚ ਦੱਖਣੀ ਅਫਰੀਕਾ ਪਹਿਲੀ ਵਾਰ ਫਾਈਨਲ ’ਚ ਪਹੰੁਚੀ

ਟੀ-20 ਵਿਸ਼ਵ ਕੱਪ ਵਿਚ ਦੱਖਣੀ ਅਫਰੀਕਾ ਪਹਿਲੀ ਵਾਰ ਫਾਈਨਲ ’ਚ ਪਹੰੁਚੀ
ਖੇਡਾਂ : ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਦੱਖਣੀ ਅਫਰੀਕਾ ਅਫ਼ਗਾਨਿਸਤਾਨ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਪਹੁੰਚ ਗਿਆ ਹੈ ਅਤੇ ਹੁਣ ਉਸ ਦਾ ਮੁਕਾਬਲਾ ਭਾਰਤ ਜਾਂ ਇੰਗਲੈਂਡ ਨਾਲ ਹੋਵੇਗਾ। ਪਹਿਲੀ ਵਾਰ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪੁੱਜੀ ਅਫ਼ਗਾਨਿਸਤਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 11.5 ਓਵਰਾਂ ਵਿੱਚ 56 ਦੌੜਾਂ ’ਤੇ ਆਊਟ ਹੋ ਗਈ। ਦੱਖਣੀ ਅਫਰੀਕਾ ਨੇ ਕੁਇੰਟਨ ਡੀਕਾਕ ਦਾ ਵਿਕਟ ਜਲਦੀ ਗੁਆਉਣ ਦੇ ਬਾਵਜੂਦ ਇਹ ਟੀਚਾ 8.5 ਓਵਰਾਂ ਵਿੱਚ 60 ਦੌੜਾਂ ਬਣਾ ਕੇ ਪੂਰਾ ਕਰ ਲਿਆ। ਰੀਜ਼ਾ ਹੈਂਡਰਿਕਸ 29 ਦੌੜਾਂ ਬਣਾ ਕੇ ਅਤੇ ਕਪਤਾਨ ਐਡਨ ਮਾਰਕਰਾਮ 23 ਦੌੜਾਂ ਬਣਾ ਕੇ ਨਾਬਾਦ ਰਹੇ। ਦੱਖਣੀ ਅਫਰੀਕਾ ਨੇ ਬਿਹਤਰੀਨ ਗੇਂਦਬਾਜ਼ੀ ਕੀਤੀ। ਮਾਰਕੋ ਜੈਨਸਨ ਨੇ 16 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ, ਜਦਕਿ ਕੈਗਿਸੋ ਰਬਾਡਾ ਨੇ 14 ਅਤੇ ਐਨਰਿਚ ਨਾਰਕੀਆ ਨੇ ਸੱਤ ਦੌੜਾਂ ਦੇ ਕੇ ਦੋ-ਦੋ ਵਿਕਟਾਂ ਝਟਕਾਈਆਂ। ਪਾਵਰਪਲੇਅ ਦੌਰਾਨ ਇੱਕ ਸਮੇਂ ਅਫਗਾਨਿਸਤਾਨ ਦਾ ਸਕੋਰ ਪੰਜ ਵਿਕਟਾਂ ’ਤੇ 28 ਦੌੜਾਂ ਸੀ। ਅਫ਼ਗਾਨ ਟੀਮ ਨੇ ਆਪਣੀ ਸਾਰੀ ਊਰਜਾ ਸੈਮੀਫਾਈਨਲ ਤੱਕ ਪਹੁੰਚਣ ’ਤੇ ਝੋਕ ਦਿੱਤੀ ਸੀ। ਹਾਲਾਂਕਿ ਦੱਖਣੀ ਅਫਰੀਕਾ ਦੇ ਗੇਂਦਬਾਜ਼ਾਂ ਸਾਹਮਣੇ ਉਨ੍ਹਾਂ ਦੇ ਬੱਲੇਬਾਜ਼ ਟਿਕ ਨਹੀਂ ਸਕੇ ਅਤੇ ਟੀਮ ਆਪਣੇ ਘੱਟ ਤੋਂ ਘੱਟ ਸਕੋਰ ’ਤੇ ਆਊਟ ਹੋ ਗਈ।

Advertisement
Advertisement
Advertisement
Advertisement
Scroll to Top