Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:28 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
⁠ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ
ਚੰਡੀਗੜ੍ਹ, 28 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੋ ਸਾਲਾਂ ਵਿੱਚ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 42,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਹਨ ।ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top