Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:21 am

+91 90915 01313 , +91 90916 01313

punjabbanni@gmail.com
punjabbani@yahoo.com

ਸਪੈਸ਼ਲ ਮੁਫ਼ਤ ਡੇਅਰੀ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ 8 ਜੁਲਾਈ ਨੂੰ

ਸਪੈਸ਼ਲ ਮੁਫ਼ਤ ਡੇਅਰੀ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ 8 ਜੁਲਾਈ ਨੂੰ

ਸਪੈਸ਼ਲ ਮੁਫ਼ਤ ਡੇਅਰੀ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ 8 ਜੁਲਾਈ ਨੂੰ
-ਸਿਖਲਾਈ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 3500 ਰੁਪਏ ਦਿੱਤਾ ਜਾਵੇਗਾ ਵਜ਼ੀਫ਼ਾ
ਪਟਿਆਲਾ, 28 ਜੂਨ:
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਅਨੁਸੂਚਿਤ ਜਾਤੀ ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਅਗਾਂਹਵਧੂ ਸਕੀਮਾਂ ਨਾਲ ਅਨੁਸੂਚਿਤ ਜਾਤੀ ਦੇ ਦੁੱਧ ਉਤਪਾਦਕਾਂ ਨੂੰ ਭਰਪੂਰ ਵਿੱਤੀ ਲਾਭ ਦਿੱਤਾ ਜਾ ਸਕੇ।
ਇਸੇ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਚਰਨਜੀਤ ਸਿੰਘ ਨੇ ਦੱਸਿਆ ਕਿ ਮਿਤੀ 15-07-2024 ਨੂੰ ਦੋ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਸੰਗਰੂਰ, ਬੀਜਾ (ਲੁਧਿਆਣਾ) ਸੈਂਟਰਾਂ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ । ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 08-07-2024 ਨੂੰ ਸਵੇਰੇ 10:00 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵਿਖੇ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਅਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਕਾਪੀ, 1 ਫ਼ੋਟੋ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਹ ਸਕੀਮ ਮਰਦ ਅਤੇ ਔਰਤ ਦੋਨਾਂ ਲਈ ਹੋਵੇਗੀ ਪਰ ਵਿਆਹੀਆਂ ਔਰਤਾਂ ਹੀ ਇਹ ਟ੍ਰੇਨਿੰਗ ਲਈ ਹੱਕਦਾਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 3500 ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ।
ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਅਤੇ ਪਿੰਡ ਦਾ ਵਸਨੀਕ ਹੋਣਾ ਜ਼ਰੂਰੀ ਹੈ ।ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5 , ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਕਾਊਂਸਲਿੰਗ ਲਈ ਆਉਣ। ਅਨੁਸੂਚਿਤ ਜਾਤੀ ਦੇ ਉਮੀਦਵਾਰ ਵੱਧ ਤੋਂ ਵੱਧ ਸਰਕਾਰ ਦੀ ਇਸ ਸਕੀਮ ਦਾ ਲਾਹਾ ਲੈਣ।

Advertisement
Advertisement
Advertisement
Advertisement
Scroll to Top