Breaking News ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਨਵੇਂ ਕਾਨੂੰਨ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦਾ ਅੰਤ ਦਰਸਾਉਂਦੇ ਹਨ : ਮੋਦੀਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ `ਤੇ ਬੈਠ ਕੇ ਨਿਭਾਅ ਰਹੇ ਸੇਵਾਸੁਖਬੀਰ ਬਾਦਲ ਧਾਰਮਕ ਸਜ਼ਾ ਭੁਗਤਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀ. ਐਸ. ਟੀ. ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ : ਡਾਕਟਰ ਬਲਜੀਤ ਕੌਰਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਸੰਭੂ ਮੋਰਚੇ ਤੇ ਭਾਜਪਾ ਦੇ ਗੁੰਡਿਆਂ ਵੱਲੋ ਹਮਲਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 23 June, 2024, 05:09 PM

ਸੰਭੂ ਮੋਰਚੇ ਤੇ ਭਾਜਪਾ ਦੇ ਗੁੰਡਿਆਂ ਵੱਲੋ ਹਮਲਾ
ਮੌਕੇ ਤੇ ਪੰਜਾਬ ਪੁਲਿਸ ਬਣੀ ਰਹੀ ਮੂਕ ਦਰਸ਼ਕ, ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰ਼ਾਸਨ ਤੇ ਚੁੱਕੇ ਸਵਾਲ
ਸੰਭੂ, 23 ਜੂਨ () :ਸ਼ੰਭੂ ਬਾਰਡਰ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਸ਼ਾਂਤੀਮੇ ਤਰੀਕੇ ਨਾਲ 131 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ-2 ਦੀ ਸਟੇਜ ਤੇ ਹਾਲਤ ਉਸ ਸਮੇ ਨਾਜ਼ੁਕ ਬਣ ਗਏ ਜਦੋ 100 ਦੇ ਕਰੀਬ ਬਾਜਪਾ ਤੇ ਲੋਕਲ ਆਮ ਆਦਮੀ ਪਾਰਟੀ ਦੇ MLA ਦੇ ਕਰੀਬੀ ਬੰਦਿਆਂ ਨੇ ਇਕੱਠੇ ਹੋ ਕੇ ਸੰਭੂ ਦੀ ਸਟੇਜ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਸ ਸਮੇ ਸਟੇਜ ਤੇ ਮੋਜੂਦ ਆਗੂਆਂ ਬਲਦੇਵ ਸਿੰਘ ਜੀਰਾ, ਸਵਿੰਦਰ ਸਿੰਘ ਚੁਤਾਲਾ, ਜਸਵੀਰ ਸਿੰਘ ਸਿੱਧੂਪੁਰ, ਜੰਗ ਸਿੰਘ ਭਟੇੜੀ, ਮਾਨ ਸਿੰਘ ਰਾਜਪੁਰਾ, ਕਰਨੈਲ ਸਿੰਘ ਲੰਗ, ਗੁਰਦੇਵ ਸਿੰਘ ਗੱਜੂ ਮਾਜਰਾ, ਗੁਰਅਮਨੀਤ ਸਿੰਘ ਮਾਂਗਟ, ਜਸਵੀਰ ਸਿੰਘ ਪਿੰਦੀ, ਸੂਰਜਭਾਨ ਫਰੀਦਕੋਟ, ਨੇ ਦਸਿਆ ਕਿ ਕਰੀਬ 1 ਵਜੇ ਦੇ ਕਰੀਬ ਜਦੋ ਸਟੇਜ ਦੀ ਕਾਰਵਾਈ ਚੱਲ ਰਹੀ ਸੀ ਤਾ ਵਿਸ਼ਾਲ ਬੱਤਰਾ ਅੰਬਾਲਾ, ਸੋਨੂੰ ਸਰਵਿਸ ਸਟੇਸ਼ਨ ਤੇਪਲਾ, ਮਿਨਟੂ ਰਾਜਗੜ, ਜੈਗੋਪਾਲ ਭੱਠੇ ਵਾਲਾ, ਦਲਬੀਰ ਸਿੰਘ ਉਰਫ ਬਿੱਟੂ ਬਾਬਾ ਰਾਜਗੜ ਦੀ ਅਗਵਾਈ ਵਿੱਚ 100 ਦੇ ਕਰੀਬ ਵਿਅਕਤੀਆਂ ਨੇ ਸਟੇਜ ਤੇ ਹਮਲਾ ਕਰ ਕੇ ਕਬਜਾ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨ ਆਗੂਆਂ ਵੱਲੋ ਉਨ੍ਹਾਂ ਨੂੰ ਬੈਠ ਕੇ ਗੱਲ ਕਰਨ ਲਈ ਆਖਿਆ ਗਿਆ ਜਿਸ ਤੇ ਉਕਤ ਵਿਅਕਤੀ ਹੱਥੋਪਾਈ ਤੇ ਉਤਰ ਆਏ। ਹਮਲਾ ਕਰਨ ਵਾਲੇ ਰੋਡ ਬੰਦ ਹੋਣ ਦਾ ਇਲਜਾਮ ਕਿਸਾਨਾਂ ਸਿਰ ਲਾ ਰਹੇ ਸਨ ਜਦੋ ਕਿ ਕਿਸਾਨ ਆਗੂਆਂ ਨੇ ਸਾਫ ਕੀਤਾ ਕਿ ਰੋਡ ਸਰਕਾਰ ਨੇ ਜਾਮ ਕੀਤਾ ਹੋਇਆ ਹੈ 8 ਫਰਵਰੀ ਤੋਂ, ਜਦੋ ਕਿ ਕਿਸਾਨ ਤਾ ਬਾਡਰ ਤੇ 13 ਫਰਵਰੀ ਨੂੰ ਪਹੁੰਚੇ। ਆਗੂਆਂ ਨੇ ਦੱਸਿਆਂ ਕਿ ਹਮਲਾਵਰਾਂ ਵਿੱਚ ਆਗੂ ਬਣਕੇ ਆਏ ਹੋਏ ਵਿਅਕਤੀ ਮਾਈਨਿੰਗ ਦਾ ਧੰਦਾ ਕਰਦੇ ਹਨ ਤੇ ਘੱਗਰ ਵਿਚੋ ਰੇਤਾ ਕੱਢਕੇ ਕਾਲਾਬਾਜ਼ਾਰੀ ਕਰਦੇ ਹਨ। ਮੋਰਚਾ ਲੱਗਾ ਹੋਣ ਕਾਰਨ ਕਾਲਾਬਾਜ਼ਾਰੀ ਦਾ ਧੰਦਾ ਬਿਲਕੁਲ ਬੰਦ ਹੈ।ਲੋਕਲ ਪਿੰਡਾ ਦੇ ਲੋਕਾਂ ਜੰਗਪੁਰਾ ਤੋ ਭੂਰਾ ਸਿੰਘ, ਜਗਮੀਤ ਸਿੰਘ ਸੰਧਾਰਸੀ ਤੋ, ਗੁਰਪ੍ਰੀਤ ਸਿੰਘ ਨੰਡਿਆਲੀ ਤੋ, ਬਲਵੀਰ ਸਿੰਘ ਹੁਲਕਾ, ਮਨਦੀਪ ਸਿੰਘ ਕਨੋਲੀ ਤੋ, ਬਿਟੂ ਬੂਟਾ ਸਿੰਘ ਵਾਲਾ ਤੋ, ਸਤਪਾਲ ਸਿੰਘ ਖਲੋਰ ਤੋ, ਹਰਪ੍ਰੀਤ ਸਿੰਘ ਮਦਨਪੁਰ, ਦਲਜੀਤ ਕਾਲਾ ਚਮਾਰੂ, ਹਰਵਿੰਦਰ ਬੱਲੋਪੁਰ ਤੋ, ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਲੋਕ ਉਹ ਹੀ ਹਨ ਜੋ ਵੋਟ ਪਾਰਟੀਆਂ ਦੇ ਛੋਟੇ ਮੋਟੇ ਲੀਡਰ ਹਨ ਤੇ ਪੂਰੇ ਪੁਆਧ ਦਾ ਨਾਮ ਖਰਾਬ ਕਰ ਰਹੇ ਹਨ ਜਦੋ ਕਿ ਪੁਆਧ ਦੇ ਲੋਕ ਪੂਰੀ ਤਰ੍ਹਾਂ ਮੋਰਚੇ ਦੇ ਨਾਲ ਖੜੇ ਹਨ ਜੇਕਰ ਦੁਬਾਰਾ ਕਿਸੇ ਨੇ ਕਿਸਾਨ ਮੋਰਚੇ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾ ਸਭ ਤੋ ਪਹਿਲਾ ਉਨ੍ਹਾਂ ਨੂੰ ਪੁਆਧ ਦੇ ਲੋਕਾਂ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਪੁਲਿਸ ਪ੍ਰਸਾਸ਼ਨ ਤੇ ਅਰੋਪ ਲਾਉਦੇ ਹੋਏ ਆਖਿਆ ਕਿ ਇਸ ਹਮਲੇ ਵਿੱਚ ਪੁਲਿਸ ਨੇ ਹਮਲਾਵਰਾਂ ਨੂੰ ਸਟੇਜ ਤੱਕ ਆਉਣ ਦਿੱਤਾ ਤੇ ਮੂਕ ਦਰਸ਼ਕ ਬਣਕੇ ਖੜੀ ਰਹੀ। ਇਹ ਹਮਲਾ ਸਾਜਿਸ਼ ਤਹਿਤ ਗਿਣਮਿਥ ਕੇ ਕੀਤਾ ਗਿਆ ਆਉਣ ਵਾਲੇ ਦਿਨਾਂ ਵਿੱਚ ਪਿਛੇ ਤੋ ਕੰਮ ਕਰ ਰਹੇ ਸਾਜਿਸ ਕਾਰੀ ਵੀ ਲੋਕਾਂ ਵਿੱਚ ਨੰਗੇ ਕੀਤੇ ਜਾਣਗੇ।
ਕਿਸਾਨ ਆਗੂਆਂ ਨੇ ਸਵਾਲ ਪੁੱਛੇ ਕਿ ਕਿਸ ਤਰ੍ਹਾਂ ਇਹ ਗੁੰਡੇ ਪੁਲਿਸ ਦੀ ਮੌਜੂਦਗੀ ਹੋਣ ਦੇ ਬਾਵਜੂਦ ਮੰਚ ਤੱਕ ਪਹੁੰਚੇ ਅਤੇ ਕਿਸਾਨਾਂ ਦੇ ਨਾਲ ਧੱਕਾ ਮੁੱਕੀ ਕਰਨ ਆ ਗਏ? ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੇ ਸਿੱਟੇ ਅੱਛੇ ਨਹੀਂ ਹੋਣਗੇ। ਉਹਨਾਂ ਕਿਹਾ ਅਸੀਂ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਅੰਦੋਲਨ ਕਰ ਰਹੇ ਹਾਂ ਅਤੇ ਜੇ ਕੋਈ ਵੀ ਵਿਅਕਤੀ ਇੱਥੇ ਆ ਕੇ ਗੁੰਡਾਗਰਦੀ ਜਾਂ ਬਵਾਲ ਕਰੇਗਾ ਤੇ ਉਹ ਬਰਦਾਸ਼ਤ ਨਹੀਂ ਕੀਤਾ ਜਾਏਗਾ।



Scroll to Top