ਪੀ. ਐਸ. ਪੀ. ਸੀ. ਐਲ. ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਬਿਜਲੀ ਮੰਤਰੀ
ਪੀ. ਐਸ. ਪੀ. ਸੀ. ਐਲ. ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਬਿਜਲੀ ਮੰਤਰੀ
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀਐਸਪੀਸੀਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਮੁਹੱਈਆ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਖਪਤਕਾਰ ਵਰਗ `ਤੇ ਕੋਈ ਕੱਟ ਨਹੀਂ ਲਗਾਏ ਗਏ।