Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼
ਸਰਹਿੰਦ ਚੋਅ ਵਿਖੇ ਚੱਲ ਰਹੇ ਸਫਾਈ ਕਾਰਜਾਂ ਅਤੇ ਡੀ-ਸਿਲਟਿੰਗ ਪ੍ਰਕਿਰਿਆ ਦਾ ਅਚਨਚੇਤ ਕੀਤਾ ਨਿਰੀਖਣ
8.23 ਕਿਲੋਮੀਟਰ ਚੋਅ ਦੀ ਪੋਕਲੇਨ ਮਸ਼ੀਨ ਨਾਲ ਕੀਤੀ ਜਾ ਰਹੀ ਹੈ ਸਫਾਈ ਤੇ ਡੀ-ਸਿਲਟਿੰਗ
ਭਵਾਨੀਗੜ੍ਹ / ਸੰਗਰੂਰ, 22 ਜੂਨ -ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਨਿਰਧਾਰਿਤ ਸਮੇਂ ਅੰਦਰ ਸੰਗਰੂਰ ਹਲਕੇ ਅਧੀਨ ਪੈਂਦੀਆ ਸਾਰੀਆਂ ਡਰੇਨਾਂ, ਚੋਆਂ ਤੇ ਬਰਸਾਤੀ ਨਾਲਿਆਂ ਦੀ ਸਾਫ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਨੇ ਅੱਜ ਸਰਹਿੰਦ ਚੋਅ ਵਿਖੇ ਡੀ-ਸਿਲਟਿੰਗ ਅਤੇ ਸਫਾਈ ਪ੍ਰਕਿਰਿਆ ਦੇ ਚੱਲ ਰਹੇ ਕੰਮਾਂ ਦਾ ਅਚਨਚੇਤ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਰਕੰਡਾ, ਵੀਡ, ਜਾਲਾ, ਬੂਟੀ ਆਦਿ ਦੀ ਮਗਨਰੇਗਾ ਵਰਕਰਾਂ ਅਤੇ ਮਸ਼ੀਨਾਂ ਰਾਹੀਂ ਸਫ਼ਾਈ ਕਰਵਾਉਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ ਤਾਂ ਕਿ ਬਰਸਾਤ ਦੌਰਾਨ ਕਿਸੇ ਵੀ ਡਰੇਨ ਤੇ ਚੋਅ ਵਿੱਚ ਪਾਣੀ ਦੇ ਵਹਾਅ ਵਿੱਚ ਰੁਕਾਵਟ ਨਾ ਪਵੇ ਅਤੇ ਕਿਸੇ ਵੀ ਤਰ੍ਹਾਂ ਦੇ ਮਾਲੀ ਜਾਂ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲ ਸਰੋਤ ਵਿਭਾਗ ਵੱਲੋਂ ਲਗਭਗ ਸਵਾ ਪੰਜ ਲੱਖ ਰੁਪਏ ਦੀ ਲਾਗਤ ਨਾਲ ਹਲਕੇ ਵਿੱਚੋ ਲੰਘਦੀ 8.23 ਕਿਲੋਮੀਟਰ ਲੰਬੀ ਸਰਹੰਦ ਚੋਅ ਦੀ ਡੀ-ਸਿਲਟਿੰਗ ਅਤੇ ਸਫਾਈ ਕਰਵਾਈ ਜਾ ਰਹੀ ਹੈ ਜਿਸ ਨਾਲ ਇਸ ਚੋਅ ਦੇ ਨਾਲ ਲੱਗਦੇ ਪਿੰਡਾਂ ਨੰਦਗੜ੍ਹ, ਦਿੱਤੂਪੁਰ, ਗਹਿਲਾਂ, ਰਸੂਲਪੁਰ ਛੰਨਾ, ਖੇੜੀ ਚੰਦਵਾਂ, ਜਲਾਨ, ਸੰਤੋਖਪੁਰਾ ਅਤੇ ਘਾਬਦਾਂ ਆਦਿ ਦੇ ਨਿਵਾਸੀ ਬਰਸਾਤਾਂ ਦੌਰਾਨ ਰਾਹਤ ਮਹਿਸੂਸ ਕਰਨਗੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਲਈ ਕਈ ਵੱਡੀਆਂ ਤੇ ਛੋਟੀਆਂ ਪੋਕਲੇਨ ਮਸ਼ੀਨਾਂ ਦੀ ਖਰੀਦ ਕੀਤੀ ਗਈ ਹੈ ਅਤੇ ਅਜਿਹੀ ਹੀ ਇਕ ਨਵੀਂ ਖਰੀਦੀ ਗਈ ਪੋਕਲੇਨ ਮਸ਼ੀਨ ਰਾਹੀਂ ਸਫਾਈ ਕਾਰਜਾਂ ਨੂੰ ਨੇਪਰੇ ਚੜਾਇਆ ਜਾ ਰਿਹਾ ਹੈ ਅਤੇ ਡੀ-ਸਿਲਟਿੰਗ ਪ੍ਰਕਿਰਿਆ ਦੌਰਾਨ ਚੋਅ ਵਿੱਚੋਂ ਜਿਹੜੀ ਮਿੱਟੀ ਨਿਕਲੇਗੀ ਉਸ ਨਾਲ ਚੋਅ ਦੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਨਿਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਹੰਦ ਚੋ ਦੀ ਡੀ- ਸਿਲਟਿੰਗ ਕਰਵਾਉਣੀ ਚੰਗਾ ਉਦਮ ਹੈ।
ਇਸ ਮੌਕੇ ਉਹਨਾਂ ਨਾਲ ਉਪ ਮੰਡਲ ਸੁਨਾਮ ਦੇ ਐਸ.ਡੀ.ਓ ਹਰਦੀਪ ਸਿੰਘ ਗੁਲਾਟੀ ਤੋਂ ਇਲਾਵਾ ਗੁਰਪ੍ਰੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਵਿਕਰਮ ਸਿੰਘ ਨਕਟਾ ਬਲਾਕ ਪ੍ਰਧਾਨ
ਅਤੇ ਪ੍ਰਗਟ ਸਿੰਘ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top