Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ
-ਖਰਚਾ ਰਜਿਸਟਰ ਦੇ ਮਿਲਾਨ ਸਬੰਧੀ ਦਿੱਤੀ ਟਰੇਨਿੰਗ
ਪਟਿਆਲਾ, 26 ਜੂਨ :ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ’ਚ ਪਟਿਆਲਾ ਹਲਕੇ ਦੇ ਉਮੀਦਵਾਰਾਂ ਦੇ ਚੋਣ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ। ਇਸ ਸਬੰਧੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਸਮੂਹ ਉਮੀਦਵਾਰਾਂ ਨੂੰ 30 ਜੂਨ ਨੂੰ ਆਪਣੇ ਚੋਣ ਖਰਚੇ ਦਾ ਮਿਲਾਨ ਚੋਣ ਖਰਚਾ ਨਿਗਰਾਨ ਟੀਮਾਂ ਨੂੰ ਕਰਵਾਉਣ ਲਈ ਕਿਹਾ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਮੁਕੰਮਲ ਹੋਣ ਦੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਰੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਖਰਚੇ ਦਾ ਮਿਲਾਨ ਕਰਵਾਉਣ ਲਾਜ਼ਮੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰ ਨੂੰ ਆਉਣ ਵਾਲੀਆਂ ਅਗਲੀਆਂ ਚੋਣਾਂ ’ਚ ਆਯੋਗ ਕਰਾਰ ਦਿੱਤਾ ਜਾ ਸਕਦਾ ਹੈ।
ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਨੇ ਹਾਜ਼ਰੀਨ ਨੂੰ ਚੋਣ ਖਰਚਿਆਂ ਨੂੰ ਖਾਤੇ ’ਚ ਦਾਖਲ ਕਰਨ ਸਬੰਧੀ ਟਰੇਨਿੰਗ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲਾਂ ਤਿੰਨ ਵਾਰ 20, 25 ਅਤੇ 30 ਮਈ ਨੂੰ ਖਰਚਿਆਂ ਦਾ ਮਿਲਾਨ ਕੀਤਾ ਜਾ ਚੁੱਕਾ ਹੈ ਤੇ ਇਹ ਆਖਰੀ ਵਾਰ 30 ਜੂਨ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਖਰਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਹ 30 ਜੂਨ ਨੂੰ ਇਸ ਸਬੰਧੀ ਕਮੇਟੀ ਸਾਹਮਣੇ ਆਪਣਾ ਪੱਖ ਪੇਸ਼ ਕਰ ਸਕਦਾ ਹੈ। ਮੀਟਿੰਗ ਵਿੱਚ ਉਮੀਦਵਾਰ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top