Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:59 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ

ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ

ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ
-ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਟਿਆਲਾ ਵਿਖੇ ਸੱਤ ਸੋਲਰ ਟਰੀਜ਼ ਦਾ ਕੀਤਾ ਉਦਘਾਟਨ
-ਸੱਤ ਸੋਲਰ ਟਰੀ ਸਾਲਾਨਾ 52 ਹਜ਼ਾਰ ਯੂਨਿਟ ਪੈਦਾ ਕਰਨਗੇ : ਬਿਜਲੀ ਮੰਤਰੀ
ਪਟਿਆਲਾ, 26 ਜੂਨ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਅੱਜ ਉਦਘਾਟਨ ਕਰਦਿਆਂ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੱਤ ਸੋਲਰ ਟਰੀ (ਦਰੱਖਤ) ਵਿੱਚੋਂ, ਇੱਕ ਸੋਲਰ ਦਰੱਖਤ ਪੀਐਸਪੀਸੀਐਲ ਦੇ ਹੈੱਡ ਆਫ਼ਿਸ ਵਿੱਚ ਅਤੇ ਬਾਕੀ ਛੇ ਸੋਲਰ ਦਰੱਖਤ ਪਟਿਆਲਾ ਵਿੱਚ ਪੀਐਸਪੀਸੀਐਲ ਦੀਆਂ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ। ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੀਐਸਪੀਸੀਐਲ ਦੀਆਂ ਇਮਾਰਤਾਂ ‘ਤੇ 31 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ।
ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੋਲਰ ਦਰੱਖਤ ਸਾਫ਼ ਅਤੇ ਨਵਿਆਉਣ ਯੋਗ ਊਰਜਾ ਸਰੋਤ ਪ੍ਰਦਾਨ ਕਰਦੇ ਹਨ, ਜੋ ਜੀਵਾਸ਼ਮ ਈਂਧਨ ‘ਤੇ ਨਿਰਭਰਤਾ ਘਟਾਉਂਦੇ ਹਨ ਅਤੇ ਗ੍ਰੀਨ ਹਾਊਸ ਗੈਸ ਨਿਕਾਸ ਨੂੰ ਘਟਾਉਂਦੇ ਹਨ। ਉਨ੍ਹਾਂ ਕਿਹਾ ਕਿ “ਇਹ ਸੋਲਰ ਦਰੱਖਤ ਸਾਲਾਨਾ ਲਗਭਗ 52,000 ਯੂਨਿਟ ਬਿਜਲੀ ਪੈਦਾ ਕਰਨਗੇ, ਜੋ ਸਾਲਾਨਾ ਲਗਭਗ 41 ਟਨ ਕਾਰਬਨ ਡਾਈਆਕਸਾਈਡ ਨਿਕਾਸ ਨੂੰ ਬਚਾ ਸਕਦੇ ਹਨ ਜੋ ਕਿ CO2 ਸੋਖਣ ਦੇ ਮਾਮਲੇ ਵਿੱਚ ਲਗਭਗ 1015 ਪੂਰੀ ਤਰ੍ਹਾਂ ਵਿਕਸਤ ਰੁੱਖਾਂ ਦੇ ਬਰਾਬਰ ਹੈ। ਬਿਜਲੀ ਮੰਤਰੀ ਨੇ ਕਿਹਾ ਕਿ “ਸੋਲਰ ਦਰੱਖਤ ਵਿੱਦਿਅਕ ਸਾਧਨ ਵਜੋਂ ਕੰਮ ਕਰਦੇ ਹਨ, ਜੋ ਨਵਿਆਉਣ ਯੋਗ ਊਰਜਾ ਅਤੇ ਟਿਕਾਊਪਣ ਬਾਰੇ ਜਾਗਰੂਕਤਾ ਨੂੰ ਵਧਾਉਂਦੇ ਹਨ। ਇਹਨਾਂ ਰੁੱਖਾਂ ਦਾ ਡਿਜ਼ਾਈਨ ਸੁਹਜਾਤਮਕ ਤੌਰ ‘ਤੇ ਖੂਬਸੂਰਤ ਹੈ ਅਤੇ ਜਨਤਕ ਥਾਵਾਂ, ਪਾਰਕਾਂ ਅਤੇ ਇਮਾਰਤਾਂ ਦੀ ਦਿੱਖ ਨੂੰ ਵਧਾਉਂਦਾ ਹੈ, ਜੋ ਤਕਨਾਲੋਜੀ ਨੂੰ ਕੁਦਰਤ ਨਾਲ ਜੋੜਦਾ ਹੈ।
ਸ੍ਰੀ ਹਰਭਜਨ ਸਿੰਘ ਈਟੀਓ ਨੇ ਇਹ ਵੀ ਕਿਹਾ ਕਿ ਸੋਲਰ ਦਰੱਖਤ ਰਵਾਇਤੀ ਸੋਲਰ ਪੈਨਲਾਂ ਦੇ ਮੁਕਾਬਲੇ ਘੱਟ ਜ਼ਮੀਨੀ ਜਗ੍ਹਾ ਲੈਂਦੇ ਹਨ, ਜੋ ਉਨ੍ਹਾਂ ਨੂੰ ਸ਼ਹਿਰੀ ਵਾਤਾਵਰਣ ਅਤੇ ਸੀਮਤ ਜਗ੍ਹਾ ਵਾਲੇ ਖੇਤਰਾਂ ਲਈ ਆਦਰਸ਼ ਬਣਾਉਂਦਾ ਹੈ। ਉੱਚੇ ਸੋਲਰ ਪੈਨਲ ਵਧੇਰੇ ਧੁੱਪ ਨੂੰ ਕੈਪਚਰ ਕਰ ਸਕਦੇ ਹਨ, ਜ਼ਮੀਨੀ ਪੱਧਰ ‘ਤੇ ਮੌਜੂਦ ਪਰਛਾਵਿਆਂ ਅਤੇ ਰੁਕਾਵਟਾਂ ਤੋਂ ਬਚ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਤੌਰ ‘ਤੇ, ਸੋਲਰ ਦਰੱਖਤ ਸੂਰਜੀ ਊਰਜਾ ਉਤਪਾਦਨ ਲਈ ਇੱਕ ਬਹੁ-ਕਾਰਜੀ ਅਤੇ ਟਿਕਾਊ ਪਹੁੰਚ ਦੀ ਨੁਮਾਇੰਦਗੀ ਕਰਦੇ ਹਨ, ਜੋ ਤਕਨਾਲੋਜੀ, ਸੁਹਜ ਅਤੇ ਵਾਤਾਵਰਣ ਸਬੰਧੀ ਲਾਭਾਂ ਨੂੰ ਜੋੜਦੇ ਹਨ।
ਇਸ ਮੌਕੇ ਇੰਜ. ਬਲਦੇਵ ਸਿੰਘ ਸਰਾਂ ਸੀ ਐਮਡੀ ਪੀਐਸਪੀਸੀਐਲ, ਇੰਜ. ਡੀਪੀਐਸ ਗਰੇਵਾਲ ਡਾਇਰੈਕਟਰ ਡਿਸਟ੍ਰੀਬਿਊਸ਼ਨ, ਇੰਜ. ਪਰਮਜੀਤ ਸਿੰਘ ਡਾਇਰੈਕਟਰ ਜਨਰੇਸ਼ਨ, ਇੰਜ. ਰਵਿੰਦਰ ਸਿੰਘ ਸੈਣੀ ਡਾਇਰੈਕਟਰ ਕਮਰਸ਼ੀਅਲ, ਸੀਏ. ਐਸ ਕੇ ਬੇਰੀ ਡਾਇਰੈਕਟਰ ਫਾਈਨਾਂਸ, ਸ. ਜਸਬੀਰ ਸਿੰਘ ਸੂਰ ਸਿੰਘ ਡਾਇਰੈਕਟਰ ਐਡਮਿਨ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top