Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ
ਪਟਿਆਲਾ, 24 ਜੂਨ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ, 2024 ਤੱਕ ਆਨਲਾਈਨ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰੇਕ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਵਿਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਇਸੇ ਤਰ੍ਹਾਂ ਉਹ ਅਸਾਧਾਰਨ ਬੱਚੇ, ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਨ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 5 ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ’ਤੇ 31 ਜੁਲਾਈ 2024 ਤੱਕ ਆਨਲਾਈਨ ਪੋਰਟਲ https://awards.gov.in ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top