Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਵਿਕਾਸ ਕਾਰਜਾਂ ‘ਚ ਦੇਰੀ ਲਈ ਸਬੰਧਤ ਅਧਿਕਾਰੀ ਹੋਣਗੇ ਜ਼ਿੰਮੇਵਾਰ : ਕੈਬਨਿਟ ਮੰਤਰੀ
ਕਿਹਾ, ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਹਰੇਕ ਹਫ਼ਤੇ ਕੀਤੀ ਜਾਵੇਗੀ ਮੀਟਿੰਗ
ਪਟਿਆਲਾ, 24 ਜੂਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ ਪਟਿਆਲਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਪਟਿਆਲਾ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਹਾਜ਼ਰ ਸਨ ।
ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਹਰੇਕ ਹਫ਼ਤੇ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਹਫ਼ਤੇ ਦੌਰਾਨ ਹੋਏ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਮੇਤ ਹੋਰ ਫੀਡਬੈਕ ਵੀ ਲਈ ਜਾਵੇਗੀ । ਇਸ ਮੌਕੇ ਡਾ. ਬਲਬੀਰ ਸਿੰਘ ਨੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਤੇ ਵਿਕਾਸ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਗ੍ਰਾਮ ਪੰਚਾਇਤ ਬਾਰਨ ਦੇ ਟੋਭੇ ਦੀ ਕੰਧ ਬਣਾਉਣ ਸਬੰਧੀ ਅਤੇ ਵੱਖ ਵੱਖ ਪਿੰਡਾਂ ਦੇ ਛੱਪੜ ਦੀ ਡੀ-ਵਾਟਰਿੰਗ ਕਰਵਾਉਣ ਸਬੰਧੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਗ੍ਰਾਮ ਪੰਚਾਇਤ ਨੰਦਪੁਰ ਵਿੱਚ ਟਰੀਟਮੈਂਟ ਪਲਾਂਟ ਬਣਾਉਣ ਸਬੰਧੀ ਵੀ ਹਦਾਇਤ ਕੀਤੀ । ਉਨ੍ਹਾਂ ਗ੍ਰਾਮ ਪੰਚਾਇਤ ਇਛੇਵਾਲ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਇਸ ਨੂੰ ਪਿੰਡ ਲਲੌਡਾ ਨਾਲ ਜੋੜਨ ਲਈ ਕਿਹਾ। ਉਨ੍ਹਾਂ ਗ੍ਰਾਮ ਪੰਚਾਇਤ ਨੰਦਪੁਰ ਕੇਸੋਂ ਅਤੇ ਗ੍ਰਾਮ ਪੰਚਾਇਤ ਬਾਰਨ ਅਧੀਨ ਚੱਲ ਰਹੇ ਕੰਮ ਨੂੰ 15 ਦਿਨਾਂ ਵਿੱਚ ਮੁਕੰਮਲ ਕਰਨ ਸਬੰਧੀ ਬੀ.ਡੀ.ਪੀ.ਓ ਪਟਿਆਲਾ ਰੂਰਲ ਨੂੰ ਨਿਰਦੇਸ਼ ਵੀ ਦਿੱਤੇ ।

Advertisement
Advertisement
Advertisement
Advertisement
Scroll to Top