Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:18 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਮਿਲ ਰਿਹਾ ਹੈ ਕਾਲਜਾਂ ਅਤੇ ਹੋਰ ਅਦਾਰਿਆਂ ਦਾ ਸਹਿਯੋਗ

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਮਿਲ ਰਿਹਾ ਹੈ ਕਾਲਜਾਂ ਅਤੇ ਹੋਰ ਅਦਾਰਿਆਂ ਦਾ ਸਹਿਯੋਗ

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਮਿਲ ਰਿਹਾ ਹੈ ਕਾਲਜਾਂ ਅਤੇ ਹੋਰ ਅਦਾਰਿਆਂ ਦਾ ਸਹਿਯੋਗ
-ਭੇਂਟ ਕੀਤੇ ਗਏ ਪੱਖੇ, ਟਿਊਬਾਂ ਅਤੇ ਏ.ਸੀ.
ਪਟਿਆਲਾ, 24 ਜੂਨ : ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੇ ਕੰਮ ਕਾਜ ਨੂੰ ਬਿਹਤਰ ਬਣਾਉਣ ਲਈ ਇਨ੍ਹੀਂ ਦਿਨੀਂ ਜਿੱਥੇ ਯੂਨੀਵਰਸਿਟੀ ਆਪਣੇ ਪੱਧਰ ਉੱਤੇ ਉਪਰਾਲੇ ਕਰ ਰਹੀ ਹੈ ਉੱਥੇ ਹੀ ਹੁਣ ਕੁੱਝ ਕਾਲਜਾਂ ਅਤੇ ਹੋਰ ਸੰਸਥਾਵਾਂ ਵੱਲੋਂ ਵੀ ਆਪੋ ਆਪਣੇ ਢੰਗ ਨਾਲ਼ ਇਸ ਦਿਸ਼ਾ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।
ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਕਰਮਚਾਰੀ ਸੰਘ ਦੀ ਮੰਗ ਉੱਤੇ ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਵੱਲੋਂ ਪ੍ਰੀਖਿਆ ਸ਼ਾਖਾ ਨੂੰ ਡੇਢ ਟਨ ਦਾ ਏ.ਸੀ. ਮੁਹੱਈਆ ਕਰਵਾਇਆ ਗਿਆ ਹੈ ਜੋ ਕਿ ਪ੍ਰੀਖਿਆ ਸ਼ਾਖਾ ਦੇ ਬੀ. ਐੱਡ. ਸੈੱਟ ਉੱਤੇ ਲਗਾਇਆ ਗਿਆ ਹੈ। ਇਸ ਗਰੁੱਪ ਦੇ ਚੇਅਰਮੈਨ ਤਰਸੇਮ ਸੈਣੀ ਵੱਲੋਂ ਇਹ ਏ.ਸੀ. ਭੇਂਟ ਕੀਤਾ ਗਿਆ। ਕਰਮਚਾਰੀ ਸੰਘ ਵੱਲੋਂ ਕਾਲਜ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸੇ ਤਰ੍ਹਾਂ ਰੋਇਲ ਗਰੁੱਪ ਆਫ਼ ਕਾਲਜਿਜ਼, ਮੋਹਾਲੀ ਵੱਲੋਂ 25 ਪੱਖੇ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਮੁਹੱਈਆ ਕਰਵਾਏ ਗਏ ਹਨ ਜੋ ਵੱਖ-ਵੱਖ ਥਾਵਾਂ ਉੱਤੇ ਲੋੜ ਅਨੁਸਾਰ ਵਰਤੇ ਜਾ ਰਹੇ ਹਨ। ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ ਅਨਏਡਿਡ ਡਿਗਰੀ ਕਾਲਜਿਜ਼ ਐਸੋਸੀਏਸ਼ਨ (ਪੁਡਕਾ) ਵੱਲੋਂ 50 ਦੇ ਕਰੀਬ ਟਿਊਬ ਲਾਈਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਸਨ ਜੋ ਇਸ ਸੰਸਥਾ ਦੇ ਪ੍ਰਤੀਨਿਧ ਐੱਸ. ਐੱਸ. ਚੱਠਾ ਅਤੇ ਹੋਰਨਾਂ ਵੱਲੋਂ ਭੇਂਟ ਕੀਤੀਆਂ ਗਈਆਂ। ਇਸ ਤੋਂ ਇਲਾਵਾ ਫੋਕਲ ਪੁਆਇੰਟ ਪਟਿਆਲਾ ਤੋਂ ਸਤਯਮ ਫਰਨੀਚਰਜ਼ ਨਾਮਕ ਫ਼ਰਮ ਵੱਲੋਂ ਪ੍ਰੀਖਿਆ ਸ਼ਾਖਾ ਵਿੱਚ ਲੱਕੜ ਨਾਲ਼ ਸੰਬੰਧਤ ਮੁਰੰਮਤ ਦਾ ਸਾਰਾ ਕੰਮ ਕਰਵਾਇਆ ਗਿਆ। ਪ੍ਰੋ. ਗੋਇਲ ਨੇ ਇਸ ਯੋਗਦਾਨ ਲਈ ਇਨ੍ਹਾਂ ਸਭ ਸੰਸਥਾਵਾਂ ਅਤੇ ਉਨ੍ਹਾਂ ਦੇ ਪ੍ਰੀਨਿਧੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਉਮੀਦ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਹਿਯੋਗ ਦਾ ਅਰਥ ਹੈ ਕਿ ਲੋਕਾਂ ਦਾ ਸਾਡੇ ਕੰਮ ਵਿੱਚ ਭਰੋਸਾ ਪੈਦਾ ਹੋ ਰਿਹਾ ਹੈ ਅਤੇ ਉਹ ਸਾਡੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਉਨ੍ਹਾਂ ਦੇ ਹੱਲ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ।

Advertisement
Advertisement
Advertisement
Advertisement
Scroll to Top