Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਚੀਮਾ ਦੀ ਅਗਵਾਈ ਹੇਠ ਵਿੱਤ ਮੰਤਰਾਲੇ ਦਾ ਨਾਂ ਬਦਲ ਕੇ ਕਰਜ਼ਾ ਚੁੱਕਣ ਵਾਲਾ ਮੰਤਰਾਲਾ ਰੱਖਿਆ ਜਾਵੇ : ਬਾਜਵਾ

ਚੀਮਾ ਦੀ ਅਗਵਾਈ ਹੇਠ ਵਿੱਤ ਮੰਤਰਾਲੇ ਦਾ ਨਾਂ ਬਦਲ ਕੇ ਕਰਜ਼ਾ ਚੁੱਕਣ ਵਾਲਾ ਮੰਤਰਾਲਾ ਰੱਖਿਆ ਜਾਵੇ : ਬਾਜਵਾ

ਚੀਮਾ ਦੀ ਅਗਵਾਈ ਹੇਠ ਵਿੱਤ ਮੰਤਰਾਲੇ ਦਾ ਨਾਂ ਬਦਲ ਕੇ ਕਰਜ਼ਾ ਚੁੱਕਣ ਵਾਲਾ ਮੰਤਰਾਲਾ ਰੱਖਿਆ ਜਾਵੇ : ਬਾਜਵਾ
ਚੰਡੀਗੜ੍ਹ, 24 ਜੂਨ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਵਰ੍ਹਦਿਆਂ ਕਿਹਾ ਕਿ ਉਹ ਪੰਜਾਬ ਦੀ ਆਰਥਿਕਤਾ ਨੂੰ ਇੰਨੇ ਮਾੜੇ ਢੰਗ ਨਾਲ ਸੰਭਾਲ ਰਹੇ ਹਨ ਕਿ ਇਹ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਪਹੁੰਚ ਗਿਆ ਹੈ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਵਿੱਤ ਮੰਤਰਾਲੇ ਦਾ ਨਾਂ ਬਦਲ ਕੇ ਕਰਜ਼ਾ ਚੁੱਕਣ ਵਾਲਾ ਮੰਤਰਾਲਾ ਰੱਖਿਆ ਜਾਣਾ ਚਾਹੀਦਾ ਹੈ । ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਹਰਪਾਲ ਸਿੰਘ ਚੀਮਾ ਨੂੰ ਵਿੱਤ ਵਿਭਾਗ ਮਿਲਿਆ ਹੈ, ਉਦੋਂ ਤੋਂ ਸੂਬੇ ‘ਤੇ ਕਰਜ਼ੇ ਦਾ ਬੋਝ ਨਾਟਕੀ ਢੰਗ ਨਾਲ ਵਧਦਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਵਿੱਤੀ ਸਾਲ 2021-22 ਦੇ ਅੰਤ ‘ਚ ਪੰਜਾਬ ‘ਤੇ 2.82 ਲੱਖ ਕਰੋੜ ਰੁਪਏ ਦਾ ਬਕਾਇਆ ਕਰਜ਼ਾ ਸੀ। ਬਾਜਵਾ ਨੇ ਕਿਹਾ ਕਿ ਇਸ ਵਿੱਤੀ ਸਾਲ (2024-25) ਦੇ ਅੰਤ ਤੱਕ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ । ਕਾਦੀਆਂ ਵਿਧਾਨ ਸਭਾ ਬਾਜਵਾ ਨੇ ਕਿਹਾ ਕਿ ਚੀਮਾ ਦੇ ਵਿੱਤ ਮੰਤਰਾਲੇ ਅਧੀਨ ਪੰਜਾਬ ਸਰਕਾਰ ਕੋਲ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਸਮੇਂ ਸਿਰ ਦੇਣ ਲਈ ਵੀ ਫ਼ੰਡ ਨਹੀਂ ਹਨ। ਕਈ ਕਰਮਚਾਰੀਆਂ ਨੇ ਆਪਣੀ ਮਹੀਨਾਵਾਰ ਤਨਖ਼ਾਹ ਲੈਣ ਲਈ ਹਾਲ ਹੀ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ।
ਮਾਰਚ ‘ਚ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਮੌਤ ਹੋ ਗਈ ਸੀ। ਹਰਪਾਲ ਸਿੰਘ ਚੀਮਾ, ਜਿਨ੍ਹਾਂ ਕੋਲ ਆਬਕਾਰੀ ਵਿਭਾਗ ਵੀ ਹੈ, ਨੇ ਅਜੇ ਤੱਕ ਇਹ ਨਹੀਂ ਦੱਸਿਆ ਕਿ ਇਹ ਦੁਖਾਂਤ ਕਿਵੇਂ ਵਾਪਰਿਆ। ਕੀ ਉਹ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਪੰਜਾਬ ਵਿੱਚ ਦੁਹਰਾਇਆ। ਦਿੱਲੀ ਦੀ ਸ਼ਰਾਬ ਨੀਤੀ ਦੀ ਪਹਿਲਾਂ ਹੀ ਜਾਂਚ ਹੋ ਰਹੀ ਹੈ। ਇਸ ਲਈ ਪੰਜਾਬ ਦੀ ਸ਼ਰਾਬ ਨੀਤੀ ਦੀ ਨਿਆਂਇਕ ਜਾਂਚ ਕਰਵਾਈ ਜਾਣੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top