Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:55 am

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ
ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥

ਅਰਥ : ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ)।੧।ਰਹਾਉ। ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧। (ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)।੨।੬।

Advertisement
Advertisement
Advertisement
Advertisement
Scroll to Top