Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਨੀਟ ਅੰਡਰ ਗਰੈਜੂਏਟ ਪ੍ਰੀਖਿਆ ਦੀ ਜਾਂਚ ਲਈ ਜੇ ਪੀ ਸੀ ਬਣਾਈ ਜਾਵੇ ਤੇ ਮਾਮਲੇ ਦੀ ਛੇਤੀ ਸੁਣਵਾਈ ਲਈ ਫਾਸਟ ਟ੍ਰੈਕ ਅਦਾਲਤ ਬਣਾਈ ਜਾਵੇ: ਐਸ ਓ ਆਈ

ਨੀਟ ਅੰਡਰ ਗਰੈਜੂਏਟ ਪ੍ਰੀਖਿਆ ਦੀ ਜਾਂਚ ਲਈ ਜੇ ਪੀ ਸੀ ਬਣਾਈ ਜਾਵੇ ਤੇ ਮਾਮਲੇ ਦੀ ਛੇਤੀ ਸੁਣਵਾਈ ਲਈ ਫਾਸਟ ਟ੍ਰੈਕ ਅਦਾਲਤ ਬਣਾਈ ਜਾਵੇ: ਐਸ ਓ ਆਈ

ਨੀਟ ਅੰਡਰ ਗਰੈਜੂਏਟ ਪ੍ਰੀਖਿਆ ਦੀ ਜਾਂਚ ਲਈ ਜੇ ਪੀ ਸੀ ਬਣਾਈ ਜਾਵੇ ਤੇ ਮਾਮਲੇ ਦੀ ਛੇਤੀ ਸੁਣਵਾਈ ਲਈ ਫਾਸਟ ਟ੍ਰੈਕ ਅਦਾਲਤ ਬਣਾਈ ਜਾਵੇ: ਐਸ ਓ ਆਈ
ਰਣਬੀਰ ਸਿੰਘ ਢਿੱਲੋਂ ਨੇ ਨੀਟ ਲੀਕੇਜ ਮਾਮਲੇ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ ਮੰਗੀ
ਚੰਡੀਗੜ੍ਹ, 24 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਨੀਟ ਅੰਡਰ ਗਰੈਜੂਏਟ ਘੁਟਾਲੇ ਦੀ ਜਾਂਚ ਵਾਸਤੇ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਗਠਿਤ ਕਰਨ ਦੀ ਮੰਗ ਕੀਤੀ ਤੇ ਜ਼ੋਰ ਦਿੱਤਾ ਹੈ ਕਿ ਪ੍ਰਭਾਵਤ ਵਿਦਿਆਰਥੀਆਂ ਨੂੰ ਨਿਆਂ ਦੇਣ ਵਾਸਤੇ ਕੇਸ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ ’ਤੇ ਜ਼ੋਰ ਦਿੱਤਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਐਸ ਓ ਆਈ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਨੀਟ ਅੰਡਰ ਗਰੈਜੂਏਟ ਅਤੇ ਨੀਟ ਪੀ ਜੀ, ਯੂ ਜੀ ਸੀ ਨੈਟ ਤੇ ਸੀ ਐਸ ਆਈ ਆਰ ਨੈਟ ਪ੍ਰੀਖਿਆ ਕਰਵਾਉਣ ਵਿਚ ਐਨ ਟੀ ਏ ਨੇ ਵੱਡੀ ਕੁਤਾਹੀ ਕੀਤੀ ਹੈ ਤੇ ਐਨ ਡੀ ਏ ਸਰਕਾਰ ਤੇ ਐਨ ਟੀ ਏ ਦੀ ਅਸਫਲਤਾ ਕਾਰਣ ਇਹ ਪ੍ਰੀਖਿਆਵਾਂ ਬੁਰੀ ਤਰ੍ਹਾਂ ਪ੍ਰਭਾਵਤ ਹੋਈਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਲੱਖਾਂ ਵਿਦਿਆਰਥੀਆਂ ਦਾ ਮਾਨਸਿਕ ਤੇ ਆਰਥਿਕ ਸੋਸ਼ਣ ਹੋਇਆ ਹੈ ਤੇ ਉਹਨਾਂ ਦਾ ਸਮਾਂ ਵੀ ਬਰਬਾਦ ਹੋਇਆ ਹੈ।
ਉਹਨਾਂ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਮਾਮਲੇ ਦੀ ਤੇਜ਼ ਰਫਤਾਰ ਜਾਂਚ ਵਾਸਤੇ ਅਤੇ ਮਾਮਲੇ ਦੀ ਤੇਜ਼ ਰਫਤਾਰ ਸੁਣਵਾਈ ਵਾਸਤੇ ਵਿਸ਼ੇਸ਼ ਅਦਾਲਤ ਸਥਾਪਿਤ ਕੀਤੀ ਜਾਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਇਕ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਦਾ ਗਠਨ ਕੀਤਾ ਜਾਵੇ ਤਾਂ ਜੋ ਕੇਸ ਦੇ ਸਾਜ਼ਿਸ਼ਘਾੜਿਆਂ ਦਾ ਪਤਾ ਲਗਾਇਆ ਜਾ ਸਕੇ ਤੇ ਉਹਨਾਂ ਨੂੰ ਸਖ਼ਤ ਸਜ਼ਾ ਦਿੱਤੀ ਜਾ ਸਕੇ।
ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਪ੍ਰਭਾਵਤ ਵਿਦਿਆਰਥੀਆਂ ਤੋਂ ਮੁਆਫੀ ਮੰਗੇ ਅਤੇ ਆਪਣੀ ਅਣਗਹਿਲੀ ਤੇ ਅਸਫਲਤਾ ਵੀ ਮੰਨੇ।

Advertisement
Advertisement
Advertisement
Advertisement
Scroll to Top