Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਗੀ ਅਕਾਲੀਆਂ ਨੇ ਸੌਪਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਨਾਹ ਪੱਤਰ

ਬਾਗੀ ਅਕਾਲੀਆਂ ਨੇ ਸੌਪਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਨਾਹ ਪੱਤਰ

ਬਾਗੀ ਅਕਾਲੀਆਂ ਨੇ ਸੌਪਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਨਾਹ ਪੱਤਰ
– ਚੰਦੂਮਾਜਰਾ, ਜਗੀਰ ਕੌਰ, ਰੱਖੜਾ, ਕਰਨੈਲ ਪੰਜੋਲੀ ਆਦਿ ਰਹੇ ਸ਼ਾਮਲ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂ ਅੱਜ ਜਥੇਦਾਰ ਨੂੰ ਆਪਣਾ ਗੁਨਾਹ ਪੱਤਰ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ ਹਨ। ਇਨਾਂ ਵਿੱਚ ਜਿੱਥੇ ਸ਼੍ਰੋਮਣੀ ਕਮੇਟੀ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼ਾਮਿਲ ਹਨ, ਉੱਥੇ ਹੀ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ,, ਭਾਈ ਮਨਜੀਤ ਸਿੰਘ ਆਦਿ ਬਹੁਤਾਂਤ ਅਕਾਲੀ ਆਗੂ ਇਸ ਵਫਦ ਵਿੱਚ ਸ਼ਾਮਿਲ ਹਨ। ਇਹਨਾਂ ਬਾਗੀ ਅਕਾਲੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ 2015 ਤੋਂ ਲੈ ਕੇ ਸਮੇਂ-ਸਮੇਂ ਸਿਰ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣੇ, ਬੇਅਦਬੀ ਹੋਣੀ, ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣੀ, ਬਹਿਬਲ ਕਲਾ, ਬਰਗਾੜੀ ਗੋਲੀ ਕਾਂਡ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚੋਂ 328 ਪਾਵਨ ਸਰੂਪ ਗਾਇਬ ਹੋਣੇ ਆਦਿ ਵਿਸ਼ਿਆਂ ਲਈ ਆਪਣੇ ਆਪ ਨੂੰ ਕਿਤੇ ਨਾ ਕਿਤੇ ਜ਼ਿੰਮੇਵਾਰ ਮੰਨਦੇ ਹੋਏ ਇਹ ਗੁਨਾਹ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੋੰਪਣ ਪਹੁੰਚੇ ਹਨ। ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਗੁਨਾਹ ਪੱਤਰ ਸੌਂਪਿਆ।

Advertisement
Advertisement
Advertisement
Advertisement
Scroll to Top