Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:43 pm

+91 90915 01313 , +91 90916 01313

punjabbanni@gmail.com
punjabbani@yahoo.com

ਰੂਸ ਦੇ ਦੱਖਣੀ ਯੂਕਰੇਨ ਦੇ ਇੱਕ ਕਸਬੇ ’ਤੇ ਮਿਜ਼ਾਈਲਾਂ ਦਾਗਣ ਨਾਲ ਤਿੰਨ ਬੱਚਿਆਂ ਸਮੇਤ ਸੱਤ ਨਾਗਰਿਕਾਂ ਦੀ ਮੌਤ

ਰੂਸ ਦੇ ਦੱਖਣੀ ਯੂਕਰੇਨ ਦੇ ਇੱਕ ਕਸਬੇ ’ਤੇ ਮਿਜ਼ਾਈਲਾਂ ਦਾਗਣ ਨਾਲ ਤਿੰਨ ਬੱਚਿਆਂ ਸਮੇਤ ਸੱਤ ਨਾਗਰਿਕਾਂ ਦੀ ਮੌਤ

ਰੂਸ ਦੇ ਦੱਖਣੀ ਯੂਕਰੇਨ ਦੇ ਇੱਕ ਕਸਬੇ ’ਤੇ ਮਿਜ਼ਾਈਲਾਂ ਦਾਗਣ ਨਾਲ ਤਿੰਨ ਬੱਚਿਆਂ ਸਮੇਤ ਸੱਤ ਨਾਗਰਿਕਾਂ ਦੀ ਮੌਤ
ਕੀਵ, 1 ਜੁਲਾਈ : ਰੂਸ ਵਲੋਂ ਦੱਖਣੀ ਯੂਕਰੇਨ ਦੇ ਇੱਕ ਕਸਬੇ ’ਤੇ ਮਿਜ਼ਾਈਲਾਂ ਦਾਗ਼ ਕੇ ਜਿਥੇ ਤਿੰਨ ਬੱਚਿਆਂ ਸਮੇਤ ਸੱਤ ਨਾਗਰਿਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ, ਉੇਥੇ ਕਈ ਜ਼ਖ਼ਮੀ ਵੀ ਹੋ ਗਏ ਹਨ। ਯੂਕਰੇਨੀ ਅਧਿਕਾਰੀਆਂ ਨੇ ਵਿਲਨਿਆਂਸਕ ਦੇ ਇੱਕ ਪਾਰਕ ਵਿੱਚ ਪਈਆਂ ਲਾਸ਼ਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੌਰਾਨ, ਰੂਸੀ ਰੱਖਿਆ ਮੰਤਰਾਲੇ ਨੇ ਅੱਜ ਦਾਅਵਾ ਕੀਤਾ ਕਿ ਫੌਜ ਨੇ ਰੂਸ ਦੇ ਦੱਖਣ-ਪੱਛਮ ਦੇ ਛੇ ਖੇਤਰਾਂ ਵਿੱਚ ਰਾਤ ਸਮੇਂ 36 ਯੂਕਰੇਨੀ ਡਰੋਨਾਂ ਨੂੰ ਫੁੰਡ ਦਿੱਤਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿੱਚਰਵਾਰ ਸ਼ਾਮ ਨੂੰ ਹੋਏ ਇਸ ਹਮਲੇ ਵਿੱਚ 36 ਲੋਕ ਜ਼ਖ਼ਮੀ ਹੋਏ ਹਨ। ਐਤਵਾਰ ਨੂੰ ਸੋਗ ਦਿਵਸ ਐਲਾਨਿਆ ਗਿਆ ਹੈ। ਵਿਲਨਿਆਂਸਕ ਜ਼ੈਪੋਰੀਜ਼ੀਆ ਖੇਤਰ ਵਿੱਚ ਹੈ, ਜੋ ਸਥਾਨਕ ਰਾਜਧਾਨੀ ਤੋਂ 30 ਕਿਲੋਮੀਟਰ ਤੋਂ ਵੀ ਘੱਟ ਦੂਰੀ ’ਤੇ ਸਥਿਤ ਹੈ। ਸਥਾਨਕ ਗਵਰਨਰ ਇਵਾਨ ਫੈਡੋਰੋਵ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਫੈਡੋਰੋਵ ਨੇ ਟੈਲੀਗ੍ਰਾਮ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਹਮਲੇ ਵਿੱਚ ਵਿਲਨਿਆਂਸਕ ਵਿੱਚ ਇੱਕ ਦੁਕਾਨ, ਰਿਹਾਇਸ਼ੀ ਇਮਾਰਤ ਅਤੇ ਇੱਕ ਬੁਨਿਆਦੀ ਢਾਂਚੇ ਨੂੰ ਨੁਕਸਾਨ ਪੁੱਜਾ ਹੈ। ਵਿਲਨਿਆਂਸਕ ਵਿੱਚ ਹੋਏ ਹਮਲੇ ਮਗਰੋਂ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਕੀਵ ਦੇ ਪੱਛਮੀ ਭਾਈਵਾਲਾਂ ਨੂੰ ਰੂਸੀ ਹਮਲੇ ਰੋਕਣ ਦਾ ਸੱਦਾ ਦਿੱਤਾ ਹੈ।

Advertisement
Advertisement
Advertisement
Advertisement
Scroll to Top