ਜਿਲ੍ਹਾ ਸਿਹਤ ਵਿਭਾਗ ਵੱਲੋਂ ਮਨਾਇਆ ਰਾਸ਼ਟਰੀ ਡਾਕਟਰ ਦਿਵਸ
ਜਿਲ੍ਹਾ ਸਿਹਤ ਵਿਭਾਗ ਵੱਲੋਂ ਮਨਾਇਆ ਰਾਸ਼ਟਰੀ ਡਾਕਟਰ ਦਿਵਸ
ਪਟਿਆਲਾ 1 ਜੁਲਾਈ : ਜਿਲ੍ਹਾ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡਾਕਟਰਜ ਦਿਵਸ ਦਾ ਆਯੋਜਨ ਸਿਵਲ ਸਰਜਨ ਡਾ.ਸੰਜੇ ਗੋਇਲ ਦੀ ਰਹਿਨੁਮਾਈ ਵਿੱਚ ਦਫਤਰ ਸਿਵਲ ਸਰਜਨ ਵਿਖੇ ਕੀਤਾ ਗਿਆ। ਇਸ ਮੋਕੇ ਦਿਵਸ ਨੂੰ ਸਟਾਫ ਅਤੇ ਡਾਕਟਰਾਂ ਵੱਲੋਂ ਕੇਕ ਕੱਟ ਕੇ ਮਨਾਇਆ ਗਿਆ ।ਜਿਸ ਵਿੱਚ ਜਿਲਾ ਪਰਿਵਾਰ ਭਲਾਈ ਅਫਸਰ ਡਾ.ਐਸ,ਜੇ ਸਿੰਘ, ਸਹਾਇਕ ਸਿਵਲ ਸਰਜਨ ਡਾ.ਰਚਨਾ,ਡਿਪਟੀ ਮੈਡੀਕਲ ਕਮਿਸ਼ਨਰ ਡਾ.ਜਸਵਿੰਦਰ ਸਿੰਘ , ਜਿਲਾ ਟੀਕਾਕਰਨ ਅਫਸਰ ਡਾ.ਗੁਰਪ੍ਰੀਤ ਕੌਰ,ਜਿਲਾ ਸਹਾਇਕ ਸਿਹਤ ਅਫਸਰ ਡਾ.ਕੁਸ਼ਲਦੀਪ ਗਿੱਲ, ਜਿਲਾ ਡੈਂਟਲ ਅਫਸਰ ਡਾ.ਸੁਨੰਦਾ ,ਸੀਨੀਅਰ ਮੈਡੀਕਲ ਅਫਸਰ ਮਾਤਾ ਕੁਸੱਲਿਆ ਹਸਪਤਾਲ ਪਟਿਆਲਾ ਡਾ.ਵਿਕਾਸ ਗੋਇਲ ਅਤੇ ਡਾ.ਅਸ਼ਰਫਜੀਤ ਸਿੰਘ, ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸ੍ਰੀ ਭਾਗ ਸਿੰਘ, ਜਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਸ੍ਰੀਮਤੀ ਜਸਵੀਰ ਕੌਰ ਮੋਜੂਦ ਸਨ । ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸਰਕਾਰੀ ਖੇਤਰ ਦੇ ਮਰੀਜਾਂ ਨੂੰ ਵਧੀਆਂ ਸੇਵਾਵਾਂ ਦੇਣ ਬਦਲੇ ਸਟੇਟ ਵੱਲੋਂ ਉਹਨਾਂ ਨੂੰ ਸਨਮਾਨਤ ਕਰਨ ਲਈ ਨਾਮਾ ਦੀ ਚੋਣ ਹੋਣ ਤੇ ਡਾਕਟਰਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹਨਾਂ ਡਾਕਟਰਾ ਵੱਲੋਂ ਸਖਤ ਮਿਹਨਤ ਅਤੇ ਪੂਰੀ ਲਗਨ ਨਾਲ ਆਪਣੀ ਆਪਣੀ ਸਪੈਸ਼ਿਲਟੀ ਦਾ ਵੱਧ ਤੋਂ ਵੱਧ ਮਰੀਜਾਂ ਨੂੰ ਲਾਭ ਦਿੱਤਾ ਗਿਆ ਹੈ ਜਿਸ ਲਈ ਇਹ ਸਨਮਾਨ ਦੇ ਪਾਤਰ ਹਨ।ਉਹਨਾਂ ਕਿਹਾ ਕਿ 1 ਜੁਲਾਈ ਨੂੰ ਦੇਸ਼ ਭਰ ਵਿੱਚ ਮਨਾਇਆ ਜਾਣ ਵਾਲਾ ਰਾਸ਼ਟਰੀ ਡਾਕਟਰ ਦਿਵਸ ਸਿਹਤ ਸੰਭਾਲ ਦੇ ਖੇਤਰ ਵਿੱਚ ਡਾਕਟਰਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਧੰਨਵਾਦ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ ।ਮਰੀਜਾਂ ਦਾ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ ਅਤੇ ਸਿਹਤਮੰਦ ਬਣਾਉਣ ਵਿੱਚ ਡਾਕਟਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ।ਡਾਕਟਰ ਦੇ ਹੱਥ ਹੀ ਮਰੀਜ ਦੀ ਜਾਨ ਹੁੰਦੀ ਹੈ।ਉਨਾਂ ਕਿਹਾ ਕਿ ਡਾਕਟਰ ਲੋੜਵੰਦ ਮਰੀਜਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਟਿਭਾਉਣੀਆਂ ਜਾਰੀ ਰੱਖਣਗੇ।ਉੁਹਨਾਂ ਕਿਹਾ ਕਿ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਡਾਕਟਰਾਂ ਨੂੰ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਸ਼ੁਕਰੀਆ ਅਦਾ ਕਰਨਾ ਹੈ। ਸਿਵਲ ਸਰਜਨ ਪਟਿਆਲਾ ਵੱਲੋਂ ਸਮੂਹ ਜਿਲੇ ਦੇ ਡਾਕਟਰਾਂ ਨੂੰ ਪੂਰੀ ਤਨਦੇਹੀ ਨਾਲ ਲੋਕ ਸੇਵਾ ਕਰਨ ਹੇਤੂ ਪ੍ਰੇਰਣਾ ਦਿੱਤੀ ।ਉਹਨਾਂ ਨੇ ਸਮੂਹ ਜਿਲੇ ਦੇ ਐਸ.ਐਮ.ਉ ਸਾਹਿਬਾਨਾਂ ਅਤੇ ਮੈਡੀਕਲ ਅਫਸਰਾਂ ਨੂੰ ਇਸ ਦਿਨ ਤੇ ਸ਼ੁਭ ਇਛਾਵਾਂ ਵੀ ਵਰਚੂਅਲ ਮੀਟਿੰਗ ਰਾਹੀਂ ਦਿੱਤੀਆਂ ।