Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:46 am

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਦਾ ਹੁਕਮਾਨਾ

ਅੱਜ ਦਾ ਹੁਕਮਾਨਾ

ਅੱਜ ਦਾ ਹੁਕਮਾਨਾ
ਸਲੋਕ ਮਃ ੧ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥

ਅਰਥ :- ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ। ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ)। ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ। ਸਿੱਧ, ਬੁਧ, ਦੇਵਤੇ ਤੇ ਨਾਥ—ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ। ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ। ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ।1।

Advertisement
Advertisement
Advertisement
Advertisement
Scroll to Top