ਮੰਤਰੀ ਅਸੀਮ ਗੋਇਲ ਨੇ ਕੀਤੀ ਦਿੱਲੀ ਵਿਖੇ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ
ਮੰਤਰੀ ਅਸੀਮ ਗੋਇਲ ਨੇ ਕੀਤੀ ਦਿੱਲੀ ਵਿਖੇ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ
ਚੰਡੀਗੜ੍ਹ 4 ਜੁਲਾਈ : ਕਿਸਾਨੀ ਸੰਘਰਸ਼ ਦੇ ਚਲਦਿਆਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਦਿੱਲੀ ਵਿਖੇ ਹਰਿਆਣਾ ਦੇ ਟ੍ਰਾਂਸਪੋਰਟ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ।ਦੱਸਣਯੋਗ ਹੈ ਕਿ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪਿਛਲੇ ਪੰਜ ਮਹੀਨਿਆਂ ਤੋਂ ਖੜ੍ਹੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਦੀ ਮੰਗ ਕੀਤੀ ਜਾ ਰਹੀ ਹੈ।ਅਸੀਮ ਗੋਇਲ ਨੇ ਦੱਸਿਆ ਕਿ ਕਿਸਾਨਾਂ ਨੇ ਕਰੀਬ ਸਾਢੇ ਪੰਜ ਮਹੀਨੇ ਪਹਿਲਾਂ ਅੰਬਾਲਾ ਜਿ਼ਲ੍ਹੇ ਦੀ ਸਰਹੱਦ ’ਤੇ ਪੈਂਦੇ ਪਿੰਡ ਸ਼ੰਭੂ ਨੇੜੇ ਆਪਣਾ ਅੰਦੋਲਨ ਸ਼ੁਰੂ ਕਰਕੇ ਸਰਹੱਦ ’ਤੇ ਆਵਾਜਾਈ ਬੰਦ ਕਰ ਦਿੱਤੀ ਸੀ, ਉਦੋਂ ਤੋਂ ਹੁਣ ਤੱਕ ਇਹ ਸਰਹੱਦ ਬੰਦ ਹੈ। ਇਸ ਕਾਰਨ ਆਮ ਲੋਕਾਂ ਅਤੇ ਖਾਸ ਕਰਕੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।