Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:02 am

+91 90915 01313 , +91 90916 01313

punjabbanni@gmail.com
punjabbani@yahoo.com

ਸਾਲ 2024 ਦੇ ਜੀਵਨ ਰਕਸ਼ਾ ਪਦਕ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ

ਸਾਲ 2024 ਦੇ ਜੀਵਨ ਰਕਸ਼ਾ ਪਦਕ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ

ਸਾਲ 2024 ਦੇ ਜੀਵਨ ਰਕਸ਼ਾ ਪਦਕ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ
ਪਟਿਆਲਾ, 4 ਜੁਲਾਈ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਲ 2024 ਲਈ ‘ਜੀਵਨ ਰਕਸ਼ਾ ਪਦਕ’ ਲੜੀ ਦੇ ਐਵਾਰਡ ਪ੍ਰਦਾਨ ਕੀਤੇ ਜਾਣੇ ਹਨ, ਇਸ ਲਈ ਇਨ੍ਹਾਂ ਐਵਾਰਡਾਂ ਲਈ ਪਾਤਰਤਾ ਪੂਰੀ ਕਰਦੇ ਸਬੰਧਤਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਇਸ ਬਾਰੇ ਹੋਰ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਅਤੇ ਲੋੜੀਦੀ ਯੋਗਤਾ ਪੂਰੀ ਕਰਦੇ ਸਬੰਧਤਾਂ ਦੀਆਂ ਸਿਫ਼ਾਰਸ਼ਾਂ 6 ਸਤੰਬਰ ਤੱਕ ਆਨ ਲਾਈਨ ਭੇਜੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਪਟਿਆਲਾ ਜ਼ਿਲ੍ਹੇ ਅੰਦਰ ਜੋ ਵੀ ਨਾਗਰਿਕ ਕੋਈ ਜੀਵਨ ਰਕਸ਼ਾ ਪੱਦਕ ਐਵਾਰਡ ਲਈ ਯੋਗਤਾ ਪੂਰੀ ਕਰਦਾ ਹੈ ਤਾਂ ਉਹ ਇਸ ਪਦਕ ਲਈ ਅਪਲਾਈ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਯਤ ਮਿਤੀ ਤੋਂ ਬਾਅਦ ਪ੍ਰਾਪਤ ਹੋਈ ਕਿਸੇ ਦਰਖਾਸਤ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਹ ‘ਜੀਵਨ ਰਕਸ਼ਾ ਪਦਕ’ ਐਵਾਰਡ ਕਿਸੇ ਵਿਅਕਤੀ ਵੱਲੋਂ ਕਿਸੇ ਦੂਸਰੇ ਦਾ ਮਨੁੱਖੀ ਜੀਵਨ ਨੂੰ ਬਚਾਉਣ ਹਿੱਤ ਸਨਮਾਨ ਵਜੋਂ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਾਨ ਬਚਾਉਣ ਵਾਲੇ ਵਿਅਕਤੀ ਵੱਲੋਂ ਕਿਸੇ ਹਾਦਸੇ ਦੇ ਪੀੜਤ, ਡੁੱਬਣ, ਅੱਗ, ਭੂਮੀ ਖਿਸਕਾਅ, ਕਿਸੇ ਜਾਨਵਰ ਦੇ ਹਮਲੇ ਦੇ ਪੀੜਤ, ਅਸਮਾਨੀ ਬਿਜਲੀ, ਖਾਣਾਂ ‘ਚ ਲਾਪਤਾ ਹੋਣ ਵਾਲੇ ਕਿਸੇ ਵਿਅਕਤੀ ਨੂੰ ਬਚਾਉਣਾ ਆਦਿ ਦੇ ਦਲੇਰਾਨਾ ਕੰਮ ਕੀਤੇ ਹੋਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਵਾਰਡ ਤਿੰਨ ਵਰਗਾਂ ‘ਚ ਵਿਲੱਖਣ ਕੰਮ ਕਰਨ ਵਾਲੇ ਨੂੰ ਉਤਸ਼ਾਹ ਵਧਾਉਣ ਹਿੱਤ ਦਿੱਤਾ ਜਾਂਦਾ ਹੈ, ਪਹਿਲਾ ਸਰਵੋਤਮ ਜੀਵਨ ਰਕਸ਼ਾ ਪਦਕ, ਇਸ ‘ਚ ਕਿਸੇ ਬੇਹੱਦ ਭਿਆਨਕ ਸਥਿਤੀ ‘ਚ ਆਪਣੀ ਜਾਨ ਭਿਆਨਕ ਜੋਖਮ ‘ਚ ਪਾਕੇ ਕਿਸੇ ਦੀ ਜਾਨ ਬਚਾਉਣਾ, ਦੂਜਾ ਉਤਮ ਜੀਵਨ ਰਕਸ਼ਾ ਪਦਕ ਇਸ ‘ਚ ਕਿਸੇ ਗੰਭੀਰ ਸਥਿਤੀ ‘ਚ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਵੀ ਕਿਸੇ ਹੋਰ ਦੀ ਜਾਨ ਬਚਾਈ ਹੋਵੇ ਜਦੋਂਕਿ ਜੀਵਨ ਰਕਸ਼ਾ ਪਦਕ ਤੀਜਾ ਉਹ ਐਵਾਰਡ ਹੈ ਜਿਸ ‘ਚ ਬਚਾਅ ਕਾਰਜ ਕਰਨ ਵਾਲਾ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ ਹੋਵੇ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਆਮ ਨਾਗਰਿਕ ਜਿਸ ਨੇ 1 ਅਕਤੂਬਰ 2022 ਤੋਂ ਬਾਅਦ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਦੂਸਰੇ ਦੀ ਜਾਨ ਬਚਾਈ ਹੋਵੇ ਸਮੇਤ ਆਰਮਡ ਫੋਰਸ, ਪੁਲਿਸ ਫੋਰਸ ਅਤੇ ਅੱਗ ਬੁਝਾਊ ਦਸਤੇ ਦੇ ਮੈਂਬਰ ਵੀ ਯੋਗ ਹੋਣਗੇ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਵੱਖਰੇ ਤੌਰ ‘ਤੇ ਸੇਵਾ ਕਰਦਿਆਂ ਅਜਿਹਾ ਵਿਲੱਖਣ ਕਾਰਜ ਕੀਤਾ ਹੋਵੇ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਭੇਜੀਆਂ ਇਨ੍ਹਾਂ ਸਿਫ਼ਾਰਸ਼ਾਂ ਨੂੰ ਉਚ ਤਾਕਤੀ ਕਮੇਟੀ ਵੱਲੋਂ ਘੋਖਿਆ ਜਾਂਦਾ ਹੈ ਤੇ ਇਸ ਵੱਲੋਂ ਆਪਣੀਆਂ ਸਿਫ਼ਾਰਸ਼ਾਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਦਫ਼ਤਰ ਨੂੰ ਭੇਜੀਆਂ ਜਾਂਦੀਆਂ ਹਨ।

Advertisement
Advertisement
Advertisement
Advertisement
Scroll to Top