Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:02 am

+91 90915 01313 , +91 90916 01313

punjabbanni@gmail.com
punjabbani@yahoo.com

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ‘ਚ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ
ਪਟਿਆਲਾ, 4 ਜੁਲਾਈ : ਪੰਜਾਬ ਸਰਕਾਰ ਵੱਲੋਂ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆਂ ਕਿ ਪਟਿਆਲਾ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ ਆਪਣੇ ਖੇਤਰ ਦੇ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਵਿੱਚ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਪ੍ਰਵੀਨ ਕਿੱਤੇ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਅੱਤਵਾਦ ਜਾਂ ਹੋਰ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਖਸ਼ੀਅਤਾਂ ਨੂੰ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਸਰਕਾਰ ਪ੍ਰਮਾਣ ਪੱਤਰ ਦਿੱਤਾ ਜਾ ਚੁੱਕਾ ਹੈ, ਉਨ੍ਹਾਂ ਦੀ ਸਿਫਾਰਸ਼ ਨੂੰ ਵਿਚਾਰਿਆ ਨਹੀਂ ਜਾਵੇਗਾ।

Advertisement
Advertisement
Advertisement
Advertisement
Scroll to Top