Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਪਸ਼ੂ ਪਾਲਣ ਵਿਭਾਗ ਨੇ ਬੂਟੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

ਪਸ਼ੂ ਪਾਲਣ ਵਿਭਾਗ ਨੇ ਬੂਟੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

ਪਸ਼ੂ ਪਾਲਣ ਵਿਭਾਗ ਨੇ ਬੂਟੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ
ਪਟਿਆਲਾ, 4 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸੂਬੇ ਨੂੰ ਹਰਿਆ ਭਰਿਆ ਬਣਾਉਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਭਾਗ ਦੇ ਮੁਖੀ ਸ੍ਰੀ ਵਿਕਾਸ ਪ੍ਰਤਾਪ ਆਈ.ਏ.ਐੱਸ ਅਤੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਅੱਜ ਸਿਵਲ ਪਸ਼ੂ ਹਸਪਤਾਲ ਜੋਗੀਪੁਰ ਵਿਖੇ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾ ਕੇ ਪਟਿਆਲਾ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਐਮ.ਐਲ.ਏ ਸਨੌਰ ਸ. ਹਰਮੀਤ ਸਿੰਘ ਪਠਾਣ ਮਾਜਰਾ ਦੇ ਸਪੁੱਤਰ ਹਰਜਸ਼ਨ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੀਆਂ ਪਸ਼ੂ ਸਿਹਤ ਸੰਸਥਾਵਾਂ ਵਿੱਚ ਇਹ ਬੂਟੇ ਲਗਾਏ ਜਾਣੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਸਮਾਗਮ ਦਾ ਪੂਰਾ ਪ੍ਰਬੰਧ ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ, ਸਹਾਇਕ ਡਾਇਰੈਕਟਰ ਡਾ. ਰਜਨੀਕ ਭੌਰਾ, ਸੀਨੀਅਰ ਵੈਟਨਰੀ ਅਫ਼ਸਰ ਡਾ ਸੋਨਿੰਦਰ ਕੌਰ ਅਤੇ ਡਾ ਰਾਜ ਕੁਮਾਰ ਗੁਪਤਾ ਨੇ ਕਰਵਾਇਆ ਅਤੇ ਵਣ ਵਿਭਾਗ ਵੱਲੋਂ ਬਲਾਕ ਇੰਚਾਰਜ ਅਮਨ ਅਰੋੜਾ ਵਣ ਵਿਸਥਾਰ ਰੇਂਜ ਪਟਿਆਲਾ ਵੱਲੋਂ ਬੂਟੇ ਉਪਲਬਧ ਕਰਵਾਏ ਗਏ।
ਇਸ ਮੌਕੇ ਪਿੰਡ ਜੋਗੀਪੁਰ ਦੇ ਪਤਵੰਤੇ ਸੱਜਣ ਆਮ ਆਦਮੀ ਪਾਰਟੀ ਦੇ ਇੰਚਾਰਜ ਹਰਿੰਦਰ ਸਿੰਘ, ਗੁਰਦੀਪ ਸਿੰਘ, ਲਾਭ ਸਿੰਘ, ਪਵਿੱਤਰ ਸਿੰਘ ਨੰਬਰਦਾਰ ਅਤੇ ਪਿੰਡ ਪੂਨੀਆ ਜੱਟਾਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਲਾਜਪਤ ਸਿੰਘ ਗੁਰਚਰਨ ਸਿੰਘ ਨੰਬਰਦਾਰ ਅਤੇ ਸਵਰਨ ਸਿੰਘ ਅਤੇ ਹੋਰ ਨਾਲ ਲੱਗਦੇ ਪਿੰਡ ਦੇ ਪਤਵੰਤੇ ਸੱਜਣ ਆਦਿ ਹਾਜ਼ਰ ਸਨ। ਇਸ ਮੌਕੇ ਤਹਿਸੀਲ ਪਟਿਆਲਾ ਦੇ ਹੋਰ ਵੈਟਨਰੀ ਅਫਸਰ, ਵੈਟਨਰੀ ਇੰਸਪੈਕਟਰ ਅਤੇ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਡਾ ਅਮਿਤ ਵੀਓ ਜੋਗੀਪੁਰ ਅਤੇ ਸਰਬਜੀਤ ਸਿੰਘ ਵੈਟਨਰੀ ਇੰਸਪੈਕਟਰ ਸੀ ਵੀ ਐਚ ਸਨੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

Advertisement
Advertisement
Advertisement
Advertisement
Scroll to Top