Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 11 Aug 2026 | 10:43 pm

+91 90915 01313 , +91 90916 01313

punjabbanni@gmail.com
punjabbani@yahoo.com

ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ

ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ
ਪਟਿਆਲਾ, 16
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ. ਪ੍ਰੀ. ਰੈਗੂਲਰ, ਵੀਕਐਂਡ, ਯੂ.ਜੀ.ਸੀ./ਨੈਟ ਦੀ ਤਿਆਰੀ ਲਈ ਹਨ। ਜਿ਼ਕਰਯੋਗ ਹੈ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਉੱਤੇ ਉਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਰਿਹਾ ਹੈ। ਵਿਭਾਗ ਵਿਖੇ ਉਪਲਬਧ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਵਿਦਿਆਰਥੀਆਂ ਦੀ ਸਿਖਲਾਈ ਲਈ ਮਦਦਗਾਰ ਹੁੰਦਾ ਹੈ। ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ।
ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜਿ਼ੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦਾ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਮਿਤੀ 28-03-2023 ਤੱਕ (ਈ-ਮੇਲ iastrainingcentrepbi@gmail.com ਰਾਹੀਂ ਵੀ) ਭੇਜ ਸਕਦੇ ਹਨ। ਲੋੜਵੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੀ ਸਹੂਲਤ ਉਪਲੱਬਧ ਹੈ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641 ਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ।

Advertisement
Advertisement
Advertisement
Advertisement
Scroll to Top