Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:23 am

+91 90915 01313 , +91 90916 01313

punjabbanni@gmail.com
punjabbani@yahoo.com

‘ਹਰਿ ਸਹਾਇ’ ਸੇਵਾ ਦਲ ਨੇ ਲਗਾਇਆ ਸਰਕਾਰੀ ਪ੍ਰਾਇਮਰੀ ਸਕੂਲ ਨਿਊ ਪੁਲਿਸ ਲਾਈਨ ਵਿਖੇ ਨੰਨ੍ਹੇ ਮੁੰਨ੍ਹੇ ਬੱਚਿਆਂ ਲਈ ਪਾਣੀ ਦੀ ਸਹੂਲਤ ਲਈ ਵਾਟਰ ਕੂਲਰ

‘ਹਰਿ ਸਹਾਇ’ ਸੇਵਾ ਦਲ ਨੇ ਲਗਾਇਆ ਸਰਕਾਰੀ ਪ੍ਰਾਇਮਰੀ ਸਕੂਲ ਨਿਊ ਪੁਲਿਸ ਲਾਈਨ ਵਿਖੇ ਨੰਨ੍ਹੇ ਮੁੰਨ੍ਹੇ ਬੱਚਿਆਂ ਲਈ ਪਾਣੀ ਦੀ ਸਹੂਲਤ ਲਈ ਵਾਟਰ ਕੂਲਰ

‘ਹਰਿ ਸਹਾਇ’ ਸੇਵਾ ਦਲ ਨੇ ਲਗਾਇਆ ਸਰਕਾਰੀ ਪ੍ਰਾਇਮਰੀ ਸਕੂਲ ਨਿਊ ਪੁਲਿਸ ਲਾਈਨ ਵਿਖੇ ਨੰਨ੍ਹੇ ਮੁੰਨ੍ਹੇ ਬੱਚਿਆਂ ਲਈ ਪਾਣੀ ਦੀ ਸਹੂਲਤ ਲਈ ਵਾਟਰ ਕੂਲਰ
ਪਟਿਆਲਾ, 5 ਜੁਲਾਈ : ‘ਹਰਿ ਸਹਾਇ’ ਸੇਵਾ ਦਲ ਪਿਛਲੇ ਲੰਬੇ ਸਮੇਂ ਤੋਂ ਸਮਾਜ ਦੀ ਸੇਵਾ ਕਰ ਰਿਹਾ ਹੈ ਜਿਵੇਂ ਕਿ ਮੈਡੀਕਲ ਕੈਂਪ ਲਗਾਉਣੇ, ਖੂਨਦਾਨ ਕੈਂਪ ਲਗਾਉਣੇ, ਬੂਟੇ ਲਗਾਉਣੇ, ਦਸਤਾਰ ਮਕਾਬਲੇ ਕਰਾਉਣੇ, ਅਤਿ ਆਦਿ । ਉਸੇ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨਿਊ ਪੁਲਿਸ ਲਾਈਨ ਵਿਖੇ ਨੰਨ੍ਹੇ ਮੁੰਨ੍ਹੇ ਬੱਚਿਆਂ ਲਈ ਪਾਣੀ ਦੀ ਸਹੂਲਤ ਲਈ ਵਾਟਰ ਕੂਲਰ ਭੇਟ ਕੀਤਾ ਗਿਆ । ਜਿਸ ਦਾ ਉਦਘਾਟਨ ਡੀ.ਸੀ ਸ਼ੋਕਤ ਅਹਿਮਦ ਪਰੇ, ਡੀ.ਆਈ.ਜੀ ਪਟਿਆਲਾ ਸ. ਹਰਚਰਨ ਸਿੰਘ ਭੁਲਰ ਅਤੇ ਐਂਸ. ਐਸ. ਪੀ ਸ੍ਰੀ ਵਰੁਣ ਸ਼ਰਮਾ ਜੀ ਵਲੋਂ ਕੀਤਾ ਗਿਆ। ਇਸ ਦੌਰਾਨ ਡੀ.ਸੀ ਪਟਿਆਲਾ ਸ਼ੋਕਤ ਅਹਿਮਦ ਪਰੇ , ਡੀ.ਆਈ.ਜੀ ਹਰਚਰਨ ਸਿੰਘ ਭੁਲਰ ਅਤੇ ਐਸ.ਐਸ.ਪੀ ਸ੍ਰੀ ਵਰੁਣ ਸ਼ਰਮਾ ਜੀ ਵਲੋਂ ਹਰਿ ਸਹਾਇ ਸੇਵਾ ਦਲ ਦੇ ਸਹਿਯੋਗ ਨਾਲ ਬੱਚਿਆਂ ਨੂੰ ਸ਼ਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ ਅਤੇ ਖਾਣ-ਪੀਣ ਦੀ ਵਸਤੂ ਵੰਡੀਆਂ ਗਈਆਂ । ਡਾ. ਦੀਪ ਸਿੰਘ ਮੁੱਖ ਪ੍ਰਬੰਧਕ ਵਲੋਂ ਆਈਆਂ ਹੋਈਆਂ ਸ਼ਖ਼ਸ਼ੀਆਂ ਦਾ ਸਨਮਾਨ ਚਿੰਨ੍ਹ ਅਤੇ ਸਰੋਪਾ ਦੇ ਕੇ ਸਨਮਾਨ ਕੀਤਾ ਗਿਆ । ਡੀ.ਆਈ.ਜੀ ਭੁਲਰ ਵਲੋਂ ਸਕੂਲ ਲਈ ਦੋ ਹਵਾ ਵਾਲੇ ਕੁੱਲਰ ਅਤੇ ਕਿਤਾਬਾਂ ਦੇਣ ਦਾ ਐਲਾਨ ਕੀਤਾ ਅਤੇ ਸਕੂਲ ਦਾ ਮਿਆਰ ਹੋਰ ਵੀ ਉੱਚਾ ਚੁੱਕਣ ਲਈ ਵਿਸ਼ਵਾਸ ਦਿਵਾਇਆ । ਇਸ ਦੌਰਾਨ ਸਰਬਜੀਤ ਕੌਰ ਸਕੂਲ ਇੰਚਾਰਜ, ਡਾ.ਦੀਪ ਸਿੰਘ ਮੁੱਖ ਪ੍ਰਬੰਧਕ ਹਰਿ ਸਹਾਇ ਸੇਵਾ ਦਲ, ਗੁਰਿੰਦਰ ਸਿੰਘ ਐਡਵੋਕੇਟ ‘ਕਾਕਾ’ ਅਤੇ ਸ਼ੰਕਰ ਕੁਮਾਰ ਸਿੰਘ , ਬਲਜੀਤ ਸਰਨਾ ਅਤੇ ਸਕੂਲ ਸਟਾਫ ਹਾਜ਼ਰ ਸਨ।

Advertisement
Advertisement
Advertisement
Advertisement
Scroll to Top