Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:19 am

+91 90915 01313 , +91 90916 01313

punjabbanni@gmail.com
punjabbani@yahoo.com

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ
-ਬਰਸਾਤਾਂ ਦੇ ਮੌਸਮ ‘ਚ ਸਬੰਧਤ ਵਿਭਾਗ ਰਹਿਣ ਚੌਕਸ : ਐਸ.ਡੀ.ਐਮ.
ਪਟਿਆਲਾ, 5 ਜੁਲਾਈ : ਐਸ.ਡੀ.ਐਮ. ਦੁਧਨਸਾਧਾਂ ਮਨਜੀਤ ਕੌਰ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਮੌਨਸੂਨ ਸੀਜ਼ਨ ਦੌਰਾਨ ਤਿਆਰ ਕੀਤੇ ਕਮਿਊਨੀਕੇਸ਼ਨ ਪਲਾਨ ਅਨੁਸਾਰ ਕੰਮ ਕਰਨ ਅਤੇ ਸਾਰੇ ਵਿਭਾਗ ਆਪਸ ਵਿੱਚ ਤਾਲਮੇਲ ਰੱਖਣ। ਉਨ੍ਹਾਂ ਕਿਹਾ ਕਿ ਕਮਿਊਨੀਕੇਸ਼ਨ ਪਲਾਨ ਅਨੁਸਾਰ ਹੀ ਵਿਭਾਗ ਸਟਾਫ਼ ਦੀਆਂ ਡਿਊਟੀਆਂ ਲਗਾਉਣ ਅਤੇ ਜੇਕਰ ਕਿਸੇ ਵੱਲੋਂ ਪਲਾਨ ਅਨੁਸਾਰ ਕੰਮ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਮੁਖੀ ਦੀ ਹੋਵੇਗੀ।
ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢਿੱਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਖੇਤੀਬਾੜੀ ਵਿਭਾਗ ਨੂੰ ਲੋੜੀਦੇ ਪ੍ਰਬੰਧ ਕਰਨ ਲਈ ਕਿਹਾ। ਸਿਵਲ ਸਰਜਨ ਦਫ਼ਤਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਤਿਆਰ ਰੱਖਣ ਦੀ ਹਦਾਇਤ ਕਰਦਿਆ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਕਿਹਾ। ਉਨ੍ਹਾਂ ਡੀ.ਆਰ.ਓ ਦਫ਼ਤਰ ਨੂੰ ਸ਼ੈਲਟਰ ਹੋਮ ਦੀ ਲਿਸਟ ਨੂੰ ਅਪਡੇਟ ਕਰਨ ਦੀ ਹਦਾਇਤ ਕੀਤੀ ਅਤੇ ਡੀ.ਐਫ.ਐਸ.ਸੀ ਨੂੰ ਹੜ੍ਹ ਦੀ ਸਥਿਤੀ ‘ਚ ਰਿਜਰਵ ਰੱਖਣ ਵਾਲੇ ਖਾਣ-ਪੀਣ ਦੇ ਸਮਾਨ ਦੀ ਲਿਸਟ ਬਣਾਉਣ ਲਈ ਕਿਹਾ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top