Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:12 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ (ਡਾ.) ਰਮਨ ਮੈਣੀ ਨੇ ਪੰਜਾਬੀ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਪ੍ਰੋ (ਡਾ.) ਰਮਨ ਮੈਣੀ ਨੇ ਪੰਜਾਬੀ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਪ੍ਰੋ (ਡਾ.) ਰਮਨ ਮੈਣੀ ਨੇ ਪੰਜਾਬੀ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 5 ਜੁਲਾਈ : ਪ੍ਰੋ (ਡਾ.) ਰਮਨ ਮੈਣੀ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਮੌਕੇ ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਵਜੋਂ ਕਾਰਜਸ਼ੀਲ ਪ੍ਰੋ. ਅਸ਼ੋਕ ਤਿਵਾੜੀ ਤੋਂ ਇਲਾਵਾ ਇੰਚਾਰਜ ਵਿੱਤ ਡਾ. ਪਰਮੋਦ ਅਗਰਵਾਲ, ਮੁੱਖ ਸੁਰੱਖਿਆ ਅਤੇ ਟਰਾਂਸਪੋਰਟ ਅਫ਼ਸਰ ਕੈਪਟਨ ਗੁਰਤੇਜ, ਇੰਚਾਰਜ ਵਹੀਕਲ ਪਾਸ ਸੈੱਲ ਡਾ. ਗੌਤਮ ਸੂਦ, ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਅਤੇ ਵੱਖ-ਵੱਖ ਅਧਿਆਪਨ ਫੈਕਲਟੀ ਮੈਂਬਰ ਹਾਜ਼ਰ ਸਨ।
ਪ੍ਰੋ. ਮੈਣੀ ਨੇ ਵਾਈਸ ਚਾਂਸਲਰ ਸ਼੍ਰੀ ਕੇ.ਕੇ.ਯਾਦਵ, ਆਈ.ਏ.ਐੱਸ ਦਾ ਉਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਪ੍ਰੋਫ਼ੈਸਰ ਮੈਣੀ ਕੋਲ 24 ਸਾਲਾਂ ਤੋਂ ਵੱਧ ਅਧਿਆਪਨ ਦਾ ਤਜਰਬਾ ਹੈ ਜਿਸ ਵਿੱਚ ਕੰਪਿਊਟਰ ਵਿਗਿਆਨ ਅਤੇ ਇੰਜਨੀਅਰਿੰਗ ਵਿਭਾਗ ਵਿੱਚ ਪ੍ਰੋਫੈਸਰ ਵਜੋਂ 12 ਸਾਲਾਂ ਤੋਂ ਵੱਧ ਦਾ ਤਜਰਬਾ ਹਾਸਿਲ ਹੈ। ਉਨ੍ਹਾਂ ਤਿੰਨ ਸਾਲ ਕੰਪਿਊਟਰ ਵਿਗਿਆਨ ਅਤੇ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਸੇਵਾ ਕੀਤੀ ਹੈ। ਪ੍ਰੋਫੈਸਰ ਮੈਣੀ ਨੇ 8 ਪੀ-ਐੱਚ.ਡੀ ਅਤੇ 28 ਐੱਮ.ਟੈਕ ਥੀਸਿਸ ਅਤੇ 130 ਤੋਂ ਵੱਧ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪ੍ਰਕਾਸ਼ਨਾਵਾਂ ਵਿੱਚ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਹੈ।

Advertisement
Advertisement
Advertisement
Advertisement
Scroll to Top