Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:09 am

+91 90915 01313 , +91 90916 01313

punjabbanni@gmail.com
punjabbani@yahoo.com

ਭਾਈ ਗੁਜਿੰਦਰ ਸਿੰਘ ਦੀ ਮੌਤ ਤੇ ਦਿਲਜੀਤ ਸਿੰਘ ਬੇਦੀ ਨੇ ਗਹਿਰਾ ਦੁੱਖ ਪ੍ਰਗਟਾਇਆ

ਭਾਈ ਗੁਜਿੰਦਰ ਸਿੰਘ ਦੀ ਮੌਤ ਤੇ ਦਿਲਜੀਤ ਸਿੰਘ ਬੇਦੀ ਨੇ ਗਹਿਰਾ ਦੁੱਖ ਪ੍ਰਗਟਾਇਆ

ਭਾਈ ਗੁਜਿੰਦਰ ਸਿੰਘ ਦੀ ਮੌਤ ਤੇ ਦਿਲਜੀਤ ਸਿੰਘ ਬੇਦੀ ਨੇ ਗਹਿਰਾ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 5 ਜੁਲਾਈ : ਸਿੱਖ ਕੌਮ ਦੀਆਂ ਮੰਗਾਂ ਮਨਵਾਉਣ ਤੇ ਸਿੱਖ ਸੰਘਰਸ਼ ਨੂੰ ਅਗਾਂਹ ਤੋਰਨ ਵਾਲੇ ਉਘੇ ਵਿਚਾਰਵਾਨ ਸ. ਗਜਿੰਦਰ ਸਿੰਘ ਮੁਖੀ ਦਲ ਖਾਲਸਾ ਦਾ ਪਾਕਿਸਤਾਨ ਲਾਹੌਰ ਵਿੱਚ ਅਕਾਲ ਚਲਾਣਾ ਹੋ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰਾ ਅਫਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਸ. ਗਜਿੰਦਰ ਸਿੰਘ ਵੱਲੋਂ ਰਚਿਆ ਸਾਹਿਤ ਸਦਾ ਪ੍ਰਕਾਸ਼ਮਾਨ ਰਹੇਗਾ । ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਯਾਦਾ ਅਤੇ ਕੌਮੀ ਘਰ ਲਈ ਜੂਝਣ ਵਾਲੇ 43 ਸਾਲਾਂ ਜਲਾਵਤਨੀ ਭਾਈ ਗੁਜਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਸਦਾ ਲਈ ਫਤਿਹ ਬੁਲਾ ਗਏ ਹਨ, ਉਨ੍ਹਾਂ ਦੀ ਪੰਥ ਪ੍ਰਸਤੀ ਤੇ ਜੀਵਨ ਯਾਤਰਾ ਨੂੰ ਅਕਾਲ ਪੁਰਖ ਘਾਲ ਪਾਏ। ਸਿਰੜੀ, ਸਮਰਪਿਤ ਭਾਵਨਾ ਵਾਲੀ ਇਸ ਸਖ਼ਸ਼ੀਅਤ ਦਾ ਸਦਾ ਲਈ ਇਸ ਸੰਸਾਰ ਤੋਂ ਤੁਰ ਜਾਣਾ ਦੁਖਦਾਈ ਹੈ। ਪਰ ਉਨ੍ਹਾਂ ਵੱਲੋਂ ਕੀਤੀ ਕੁਰਬਾਨੀ ਸਦਾ ਕੌਮੀ ਪੱਧਰ ਤੇ ਯਾਦ ਕੀਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਅੱਗੇ ਅਰਦਾਸ ਬੇਨਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਪਿੱਛੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Advertisement
Advertisement
Advertisement
Advertisement
Scroll to Top