Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:03 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ
-ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲੀ ਸੂਚਨਾ ‘ਤੇ ਤੁਰੰਤ ਹੋਈ ਕਾਰਵਾਈ
ਪਟਿਆਲਾ, 5 ਜੁਲਾਈ : ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਨਾਬਾਲਗ ਬੱਚਿਆਂ ਬਾਬਤ ਦਿੱਤੀ ਸੂਚਨਾ ‘ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪਟਿਆਲਾ ਸਥਿਤ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਅਮਲ ‘ਚ ਲਿਆ ਕੇ ਚਾਰ ਬੱਚਿਆਂ ਨੂੰ ਰੈਸਕਿਊ ਕਰਵਾਇਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਕੁਝ ਬੱਚੇ ਭੀਖ ਮੰਗ ਰਹੇ ਹਨ ਅਤੇ ਕੁਝ ਬੱਚੇ ਸੜਕ ਕਿਨਾਰੇ ਸੁੱਤੇ ਹੋਏ ਹਨ। ਇਸ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਲਈ ਕੈਬਨਿਟ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ, ਜਿਸ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਵਲੋਂ ਟੀਮਾਂ ਬਣਾ ਕੇ ਰੇਡ ਕੀਤੀ ਗਈ।
ਸ਼ਾਇਨਾ ਕਪੂਰ ਨੇ ਅੱਗੇ ਦੱਸਿਆ ਕਿ ਮੰਤਰੀ ਦੇ ਹੁਕਮਾਂ ਤਹਿਤ ਤੁਰੰਤ ਕਾਰਵਾਈ ਕੀਤੀ ਗਈ ਅਤੇ ਸ਼ਹਿਰ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਚਾਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿਚੋਂ ਤਿੰਨ ਭੀਖ ਮੰਗਦੇ ਪਾਏ ਗਏ ਅਤੇ ਇਕ ਸੜਕ ‘ਤੇ ਸੌਂ ਰਿਹਾ ਪਾਇਆ ਗਿਆ। ਬਚਾਏ ਗਏ ਬੱਚਿਆਂ ਨੂੰ ਸੁਰੱਖਿਆ ਟੀਮ ਵਲੋੰ ਆਪਣੇ ਨਾਲ ਲੈ ਲਿਆ ਗਿਆ ਹੈ । ਸ਼ਾਇਨਾ ਕਪੂਰ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕਮੇਟੀ (ਸੀਡਬਲਯੂਸੀ) ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਭੀਖ ਮੰਗਣ ਲਈ ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਰੈਸਕਿਊ ਕੀਤੇ ਗਏ ਬੱਚੇ ਜੋ ਕਿ ਸੜਕ ‘ਤੇ ਸੁੱਤੇ ਪਏ ਸਨ, ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ ਹੈ, ਅਤੇ ਡੀਸੀਪੀਓ ਦਫ਼ਤਰ ਵੱਲੋਂ ਬੱਚੇ ਦੀ ਪੜ੍ਹਾਈ ਲਈ ਸਪਾਂਸਰਸ਼ਿਪ ਦੇਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ । ਇਸੇ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਮਿਊਨਿਟੀ ਚੌਕਸੀ ਦੀ ਮਹੱਤਤਾ ਨੂੰ ਦੁਹਰਾਇਆ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਭੀਖ ਮੰਗਣ ਜਾਂ ਬੇਘਰ ਹੋਣ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ । ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਚੌਂਕਾਂ ‘ਤੇ ਸੜਕਾਂ ਕਿਨਾਰੇ ਬੱਚਿਆਂ ਦੇ ਭੀਖ ਮੰਗਣ ਦੇ ਮਾਮਲਿਆਂ ਬਾਰੇ ਸੂਚਨਾ ਵਿਭਾਗ ਨੂੰ ਦੇ ਕੇ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਕਿ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾ ਸਕੇ ।

Advertisement
Advertisement
Advertisement
Advertisement
Scroll to Top